16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਿਮਲਾਪੁਰੀ ਵਿਚ ਗੁੰਡਾਗਰਦੀ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ 'ਤੇ ਇਕ ਨੌਜਵਾਨ ਨੂੰ ਅਗਵਾ ਕਰਕੇ ਹਥਿਆਰਬੰਦ ਹਮਲਾਵਰਾਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸਤਨਾਮ ਸਿੰਘ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਆਰੀਅਨ ਹਰਮਨ ਜੀਤਾ ਅਤੇ ਉਨ੍ਹਾਂ ਦੇ 20 ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਰਾਜਵੀਰ ਅਤੇ ਹਰਜੋਤ ਨਾਲ ਗਿੱਲ ਰੋਡ ਨੇੜੇ ਜਾ ਰਿਹਾ ਸੀ ਤਾਂ ਇਹਨਾਂ ਕਥਿਤ ਦੋਸ਼ੀਆਂ ਨੇ ਉਸਦੀ ਪੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਕਥਿਤ ਦੋਸ਼ੀਆਂ ਵਲੋਂ ਉਸ ਨੂੰ ਮੋਟਰਸਾਈਕਲ 'ਤੇ ਅਗਵਾ ਕਰ ਲਿਆ ਅਤੇ ਇਕ ਕਮਰੇ ਵਿਚ ਬੰਦ ਕਰ ਲਿਆ | ਉਸ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸਦੀ ਚੇਨ ਅਤੇ ਬ੍ਰੇਸਲੈਟ ਖੋਹ ਲਿਆ ਅਤੇ ਉਸਦੀ ਮਾਫ਼ੀਆਂ ਮੰਗਣ ਦੀ ਵੀਡੀਓ ਬਣਾ ਲਈ | ਬਾਅਦ ਵਿਚ ਕਥਿਤ ਦੋਸ਼ੀਆਂ ਨੇ ਉਸ ਨੰੂ ਛੱਡ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਉੱਘੇ ਸਮਾਜਸੇਵੀ ਸਵ: ਪੱਲੂ ਪਹਿਲਵਾਨ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰਾਂ ਕੌਂਸਲਰ ਨੋਨੀ ਤੇ ਬੱਬੀ ਨੇ ਕਰਵਾਇਆ ਕਿ੍ਕਟ ਟੂ... ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਨੂੰ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।