16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਿਓ ਧੀ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਿਓ ਧੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿ੍ੰਸ ਮਹਾਜਨ ਵਾਸੀ ਰਾਜਾ ਗਾਰਡਨ ਐਕਸਟੈਨਸ਼ਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਦੀਪ ਕੌਰ ਅਤੇ ਉਸ ਦੇ ਪਿਤਾ ਜਗਸੀਰ ਸਿੰਘ ਵਾਸੀ ਬਠਿੰਡਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦਾ ਇੱਛੁਕ ਸੀ | ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ | ਕਥਿਤ ਦੋਸ਼ੀਆਂ ਨੇ ਉਸ ਤੋਂ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ ਰੁਪਏ ਦੀ ਨਗਦੀ ਲੈ ਲਈ, ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ |

ਪਿਛਲੀ ਖ਼ਬਰ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਚੋਰੀ <br/> ਅਗਲੀ ਖ਼ਬਰ ਦੀਦਾਰ ਹਾਰਟਬੀਟ ਡਾਇਗਨੌਸਟਿਕਸ ਵਿਖੇ 'ਰਾਸ਼ਟਰੀ ਬਾਲੜੀ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।