16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕਾਂਗਰਸ ਦੀ ਸੀਨੀਅਰ ਆਗੂ ਵੜਿੰਗ ਨੇ ਕੀਤੀ ਕਾਂਗਰਸੀ ਆਗੂਆਂ ਨਾਲ ਮੀਟਿੰਗ <br/>

ਅਜੀਤ ਡੈਸਕ 30-01-2026
ਲੁਧਿਆਣਾ, 29 ਜਨਵਰੀ (ਜਤਿੰਦਰ ਭੰਬੀ)- ਕਾਂਗਰਸ ਦੀ ਸੀਨੀਅਰ ਆਗੂ ਅੰਮਿ੍ਤਾ ਵੜਿੰਗ ਨੇ ਕਾਂਗਰਸ ਦੀ ਮਜ਼ਬੂਤੀ ਲਈ ਜ਼ਿਲ੍ਹਾ ਸ਼ਹਿਰੀ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਅਤੇ ਇੰਦਰਜੀਤ ਕਪੂਰ ਨਾਲ ਮੀਟਿੰਗ ਕੀਤੀ | ਉਹ ਅੱਜ ਹੇਮੰਤ ਸੂਦ ਦੇ ਪਰਿਵਾਰ ਨਾਲ ਉਨ੍ਹਾਂ ਦੀ ਸੱਸ ਮਾਤਾ ਰੇਣੂ ਸੂਦ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੱਖ ਦਾ ਪ੍ਰਗਟਾਵਾ ਕਰਨ ਆਏ ਸਨ | ਉਨ੍ਹਾਂ ਬਲਦੇਵ ਮੋਦਗਿਲ ਦੇ ਦਿਹਾਂਤ 'ਤੇ ਉਨ੍ਹਾਂ ਦੇ ਭਰਾ ਕੇਵਲ ਕਿ੍ਸ਼ਨ ਮੋਦਗਿਲ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਲੁਧਿਆਣਾ ਦਾ ਦੌਰਾ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਤੇ ਪੰਜਾਬ ਸਾਹਮਣੇ ਦਰਪੇਸ਼ ਮੁੱਖ ਚੁਣੌਤੀਆਂ ਨੂੰ ਹੱਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ | ਲੋਕਾਂ ਨਾਲ ਗੱਲਬਾਤ ਦੌਰਾਨ ਵੜਿੰਗ ਨੇ ਸ਼ਾਸਨ ਵਿਚ ਏਕਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ, ਉਦਯੋਗਿਕ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਨਾਲ ਪੂਰੀ ਤਰ੍ਹਾਂ ਖੜੀ ਹੈ, ਜਿਹੜੇ ਲੁਧਿਆਣਾ ਦੀ ਅਰਥ ਵਿਵਸਥਾ ਦੇ ਮਜ਼ਬੂਤ ਅਧਾਰ ਹਨ | ਇਸ ਮੌਕੇ ਟੈਕਸਟਾਈਲ ਅਤੇ ਮੈਨੂਫੈਕਚਰਿੰਗ ਸੈਕਟਰ ਦੀਆਂ ਮੁਸ਼ਕਲਾਂ ਵੱਲ ਧਿਆਨ ਦਿਵਾਉਂਦੇ ਹੋਏ, ਅਮਿ੍ਤਾ ਵੜਿੰਗ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਸਥਿਰ ਵਿਕਾਸ, ਉਚਿਤ ਮਜ਼ਦੂਰੀ ਅਤੇ ਰੋਜ਼ਗਾਰ ਸਿਰਜਣਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਲਈ ਲਗਾਤਾਰ ਆਵਾਜ਼ ਉਠਾਉਂਦੀ ਰਹੇਗੀ | ਇਸ ਦੌਰਾਨ ਵੜਿੰਗ ਨੇ ਮੌਜੂਦਾ ਸਰਕਾਰ 'ਤੇ ਲੋਕ-ਹਿਤ ਨਾਲ ਜੁੜੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹਿਣ ਦੇ ਦੋਸ਼ ਲਗਾਏ | ਇਸ ਮੌਕੇ 'ਤੇ ਹੋਰਾਂ ਦੇ ਨਾਲ ਆਨੰਦ ਸਿਕਰੀ, ਮਨੋਜ ਢਾਂਡਾ, ਦਿਨੇਸ਼ ਜੈਨ, ਅਮਿਤ ਮਹਿਰਾ, ਨਵੀਨ ਸਰੀਨ ਅਤੇ ਵਿਨੀਤ ਢਾਂਡਾ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਰਾਜਵੀਰ ਸਿੰਘ ਚੁੱਪਕੀ ਬੇਗਮਪੁਰਾ ਸੇਵਾ ਦਲ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਭਾਰਤੀ ਉਦਯੋਗ ਨੂੰ ਦੇਵੇਗਾ ਹੁਲਾਰਾ-ਆਹੂਜਾ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।