20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਤੇਜ਼ ਰਫਤਾਰ ਬੇਕਾਬੂ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ ਅੱਗ ਲੱਗਣ ਨਾਲ ਕਾਰ ਪੂਰੀ ਤਰ੍ਹਾਂ ਝੁਲਸੀ <br/>

ਅਜੀਤ ਡੈਸਕ 18-02-2026

ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੀਪ ਨਗਰ ਸਥਿਤ ਪਾਹਵਾ ਧਰਮਸ਼ਾਲਾ ਦੇ ਨੇੜੇ ਅੱਜ ਤੜਕੇ ਇਕ ਤੇਜ਼ ਰਫਤਾਰ ਦੀ ਬੀਐਮਡਬਲਯੂ ਕਾਰ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਉਸ ਨੂੰ ਅੱਗ ਲੱਗ ਗਈ | ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਨਾਲ ਸੜ ਗਈ, ਜਦਕਿ ਉਸ ਵਿਚ ਸਵਾਰ ਦੋ ਨੌਜਵਾਨ ਵਾਲ ਵਾਲ- ਬਚ ਗਏ | ਘਟਨਾ ਅੱਜ ਤੜਕੇ ਉਸ ਵਕਤ ਵਾਪਰੀ ਜਦੋਂ ਦੋ ਨੌਜਵਾਨ ਪਾਹਵਾ ਧਰਮਸ਼ਾਲਾ ਨੇੜੇ ਜਾ ਰਹੇ ਸਨ ਕਿ ਅਚਾਨਕ ਕਾਰ ਚਾਲਕ ਸੰਤੁਲਨ ਗੁਆ ਬੈਠਾ ਅਤੇ ਸੜਕ 'ਤੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ | ਖੰਭੇ ਨਾਲ ਕਾਰ ਦੇ ਟਕਰਾ ਨਾਲ ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਉਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ | ਜਦ ਕਿ ਕਾਰ ਵਿਚ ਸਵਾਰ ਦੋਵੇਂ ਨੌਜਵਾਨ ਪਿਛਲੇ ਦਰਵਾਜ਼ੇ ਤੋਂ ਬਾਹਰ ਨਿਕਲ ਗਏ ਤੇ ਉਥੋਂ ਭੱਜ ਗਏ | ਬਿਜਲੀ ਦੇ ਖੰਬੇ ਨਾਲ ਕਾਰ ਦੇ ਟੁਕਰਾਉਣ ਕਾਰਨ ਇਲਾਕੇ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਅਤੇ ਦੇਰ ਸ਼ਾਮ ਤੱਕ ਬਿਜਲੀ ਮਹਿਕਮੇ ਦੇ ਅਧਿਕਾਰੀ ਬਿਜਲੀ ਦੇ ਖੰਭੇ ਦੀ ਮੁਰੰਮਤ ਕਰਨ ਵਿਚ ਲੱਗੇ ਹੋਏ ਸਨ, ਪਰ ਬਿਜਲੀ ਸਪਲਾਈ ਸ਼ੁਰੂ ਨਹੀਂ ਕੀਤੀ ਜਾ ਸਕੀ ਸੀ | ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਦੋਵਾਂ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ | ਪੁਲਿਸ ਵੱਲੋਂ ਕਾਰ ਚਾਲਕ ਅਤੇ ਅਸਲ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਸੀ. ਬੀ. ਐਸ. ਈ.-ਪੀ. ਐਸ. ਈ. ਬੀ. ਬੋਰਡ ਪ੍ਰੀਖਿਆਵਾਂ ਦੀ ਸ਼ੁਰੂਆਤ ਅਗਲੀ ਖ਼ਬਰ ਸ਼ੇਅਰ ਮਾਰਕੀਟ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।