20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸ਼ੋਰ ਪ੍ਰਦੂਸ਼ਣ 'ਤੇ ਪ੍ਰਸ਼ਾਸਨ ਸਖਤ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਤੇ ਡੀਜੇ 'ਤੇ ਪਾਬੰਦੀ <br/>

ਅਜੀਤ ਡੈਸਕ 18-02-2026
ਲੁਧਿਆਣਾ, 17 ਫਰਵਰੀ (ਭੁਪਿੰਦਰ ਸਿੰਘ ਬੈਂਸ)-ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸੂ ਜੈਨ ਵਲੋਂ ਸ਼ੋਰ ਪ੍ਰਦੂਸ਼ਣ ਤੇ ਕਾਬੂ ਪਾਉਣ ਲਈ ਕੜਾ ਹੁਕਮ ਜਾਰੀ ਕਰਦਿਆਂ ਰਾਤ 10 ਵਜੋ ਤੋਂ ਸਵੇਰੇ 6 ਵਜੇ ਤੱਕ ਜ਼ਿਲੇ੍ਹ ਭਰ ਵਿਚ ਲਾਊਡ ਸਪੀਕਰ, ਡੀਜੇ ਸਿਸਟਮ, ਪਬਲਿਕ ਐਰਡਸ ਸਿਸਟਮ ਅਤੇ ਹੋਰ ਆਵਾਜ਼ ਵਧਾਉਣ ਵਾਲੇ ਉਪਕਰਣਾਂ ਦੇ ਇਸਤੇਮਾਲ 'ਤੇ ਪੂਰੀ ਪਾਬੰਦੀ ਲਗਾ ਦਿੱਤੀ ਗਈ ਹੈ | ਇਹ ਆਦੇਸ਼ 15 ਅਪ੍ਰੈਲ ਤੱਕ ਲਾਗੂ ਰਹੇਗਾ | ਪ੍ਰਸ਼ਾਸਨ ਵਲੋਂ ਇਹ ਹੁਕਮ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਸ਼ੋਰ ਪ੍ਰਦੂਸ਼ਣ ਨਿਯਮ 2000 ਅਧੀਨ ਜਾਰੀ ਕੀਤਾ ਗਿਆ ਹੈ | ਹੁਕਮਾਂ ਅਨੁਸਾਰ ਆਵਾਜ਼ ਵਧਾਉਣ ਵਾਲੇ ਉਪਕਰਣ ਸਿਰਫ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੀ ਵਰਤੇ ਜਾ ਸਕਣਗੇ | ਇਸ ਤੋਂ ਬਾਅਦ ਪੂਰੀ ਤਰ੍ਹਾਂ ਮਨਾਹੀ ਹੋਵੇਗੀ | ਵਿਆਹ, ਧਾਰਮਿਕ ਸਮਾਗਮਾਂ, ਸਮਾਜਿਕ ਇਕੱਠਾਂ ਅਤੇ ਜਲੂਸਾਂ ਦੌਰਾਨ ਵੀ ਆਵਾਜ਼ ਦੀ ਤੀਬਰਤਾ ਨਿਰਧਾਰਤ ਕਾਨੰੂਨੀ ਸੀਮਾਵਾਂ ਅੰਦਰ ਰੱਖਣੀ ਹੋਵੇਗੀ | ਹਸਪਤਾਲਾਂ, ਸਕੂਲਾਂ, ਕਾਲਜਾਂ, ਅਦਾਲਤਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਦੇ ਆਲੇ-ਦੁਆਲੇ ਐਲਾਨੇ ਸ਼ਾਂਤ ਖੇਤਰਾਂ ਵਿਚ ਪਹਿਲਾਂ ਤੋਂ ਲਾਗੂ ਨਿਯਮਾਂ ਅਨੁਸਾਰ ਹੀ ਲਾਊਡ ਸਪੀਕਰ ਦੀ ਵਰਤੋਂ ਹੋ ਸਕੇਗੀ | ਪ੍ਰਸ਼ਾਸਨ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ | ਸਮਾਗਮ ਆਯੋਜਕਾਂ, ਮੈਰਿਜ ਪੈਲੇਸ ਮਾਲਕਾਂ, ਡੀਜੇ ਵਾਲਿਆਂ, ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਨੰੂ ਹੁਕਮਾਂ ਦੀ ਪੂਰੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਪੁਲਿਸ ਅਤੇ ਹੋਰ ਲਾਗੂ ਕਰਨ ਵਾਲੀਆਂ ਏਜੰਸੀਆਂ ਨੰੂ ਨਿਗਰਾਨੀ ਅਤੇ ਤੁਰੰਤ ਕਾਰਵਾਈ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ |

ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਹਥਿਆਰਾਂ ਅਤੇ ਸਾਮਾਨ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਸੀ. ਬੀ. ਐਸ. ਈ.-ਪੀ. ਐਸ. ਈ. ਬੀ. ਬੋਰਡ ਪ੍ਰੀਖਿਆਵਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।