20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਹਥਿਆਰਾਂ ਅਤੇ ਸਾਮਾਨ ਸਮੇਤ ਗਿ੍ਫ਼ਤਾਰ <br/>

ਅਜੀਤ ਡੈਸਕ 18-02-2026
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਗੈਸ ਏਜੰਸੀਆਂ ਦੇ ਕਰਿੰਦਿਆਂ ਨੂੰ ਲੁੱਟਣ ਦੀਆਂ ਕਈ ਵਾਰਦਾਤਾਂ ਵਿਚ ਲੁੜੀਂਦੇ ਸਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਕਿੱਕਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜੱਜ ਸਿੰਘ ਉਰਫ਼ ਬੰਨੀ ਉਰਫ਼ ਬੱਬਲੂ ਅਤੇ ਗੁਰਵਿੰਦਰ ਸਿੰਘ ਉਰਫ਼ ਰੂਬੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ, ਇਕ ਖਿਡੌਣਾ ਪਿਸਤੌਲ, 10 ਮੋਬਾਈਲ, ਦਾਤਰ, 10 ਹਜ਼ਾਰ ਦੀ ਨਗਦੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ¢ ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਹਨਾਂ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਗੈਸ ਏਜੰਸੀਆਂ ਦੇ ਕਰਿੰਦਿਆਂ ਪਾਸੋਂ ਨਗਦੀ ਅਤੇ ਹੋਰ ਸਾਮਾਨ ਲੁੱਟਣ ਦੇ ਮਾਮਲਿਆਂ ਵਿਚ ਵੀ ਲੋੜੀਂਦੇ ਸਨ | ਉਨ੍ਹਾਂ ਨੇ ਦੱਸਿਆ ਕਿ ਪੁੱਛ ਪੜਤਾਲ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢

ਪਿਛਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਕਦੀ ਸਮੇਤ ਦੋ ਕਾਬੂ <br/> ਅਗਲੀ ਖ਼ਬਰ ਸ਼ੋਰ ਪ੍ਰਦੂਸ਼ਣ 'ਤੇ ਪ੍ਰਸ਼ਾਸਨ ਸਖਤ ਰਾਤ 10 ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਤੇ ਡੀਜੇ 'ਤੇ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।