ਲੁਧਿਆਣਾ, 17 ਫਰਵਰੀ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਾਜ ਮਿਸ਼ਰਾ ਵਾਸੀ ਮੁਹੱਲਾ ਬਾਜੀਗਰ ਮੇਹਰਬਾਨ ਅਤੇ ਰਿਸ਼ਵ ਵਾਸੀ ਮੇਹਰਬਾਨ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 320 ਗ੍ਰਾਮ ਹੈਰੋਇਨ 9000 ਦੀ ਨਗਦੀ ਤੇ ਹੋਰ ਸਮਾਨ ਬਰਾਮਦ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦੇ ਸਨ | ਪੁਲਿਸ ਵੱਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |