20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅੱਜ ਵੇਖਿਆ ਜਾਵੇਗਾ ਪਵਿੱਤਰ ਰਮਜ਼ਾਨ-ਉਲ-ਮੁਬਾਰਕ ਦਾ ਚੰਨ ਹਰ ਮੁਸਲਮਾਨ ਰਮਜ਼ਾਨ-ਉਲ-ਮੁਬਾਰਕ ਦਾ ਚੰਨ ਜ਼ਰੂਰ ਵੇਖੇ-ਸ਼ਾਹੀ ਇਮਾਮ <br/>

ਅਜੀਤ ਡੈਸਕ 18-02-2026
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ਼ ਜਾਮਾ ਮਸਜਿਦ ਲੁਧਿਆਣਾ ਤੋਂ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਅਤੇ ਪੰਜਾਬ ਦੇ ਸ਼ਾਹੀ ਇਮਾਮ ਮÏਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਅੱਜ 18 ਫਰਵਰੀ ਦਿਨ ਬੁੱਧਵਾਰ ਨੂੰ ਹਰ ਮੁਸਲਮਾਨ ਰਮਜ਼ਾਨ-ਉਲ-ਮੁਬਾਰਕ ਦਾ ਮੁਬਾਰਕ ਚੰਨ ਵੇਖੇ¢ ਸ਼ਾਹੀ ਇਮਾਮ ਨੇ ਕਿਹਾ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਰਮਜ਼ਾਨ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਨਾਲ ਸੰਪਰਕ ਕਰਨ ਤਾਂ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਐਲਾਨ ਕੀਤਾ ਜਾ ਸਕੇ ¢ ਉਨ੍ਹਾਂ ਕਿਹਾ ਕਿ ਜੇਕਰ 18 ਫਰਵਰੀ ਨੂੰ ਰਮਜ਼ਾਨ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 19 ਫਰਵਰੀ ਦਿਨ ਵੀਰਵਾਰ ਨੂੰ ਰਮਜ਼ਾਨ ਦਾ ਪਹਿਲਾ ਰੋਜ਼ਾ ਹੋਵੇਗਾ ਨਹੀਂ ਤਾਂ 20 ਫਰਵਰੀ ਦਿਨ ਸ਼ੁੱਕਰਵਾਰ ਨੂੰ ਪਵਿੱਤਰ ਰਮਜ਼ਾਨ ਸ਼ਰੀਫ਼ ਦਾ ਪਹਿਲਾ ਰੋਜ਼ਾ ਹੋਵੇਗਾ¢

ਪਿਛਲੀ ਖ਼ਬਰ ਹਲਕਾ ਉਤਰੀ ਟਰੇਡ ਕਮਿਸ਼ਨ ਨੇ ਸਰਕਾਰ-ਵਪਾਰੀ ਮਿਲਣੀ ਤਹਿਤ ਸੁਲਝਾਈਆਂ ਵਪਾਰੀ ਵਰਗ ਨੂੰ ਦਰਪੇਸ਼ ਸਮੱਸਿਆਵਾਂ <br/> ਅਗਲੀ ਖ਼ਬਰ ਅੱਖਾਂ ਦੇ ਕੈਂਪ 'ਚ 50 ਮਰੀਜ਼ਾਂ ਦੀ ਜਾਂਚ ਤੇ 14 ਆਪ੍ਰੇਸ਼ਨ ਲਈ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।