ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਕਰਤਾਰ ਸਿੰਘ ਸਰਾਭਾ ਰੋਡ ਸਥਿਤ ਸਿੰਗਲਾ ਐਨਕਲੇਵ ਵਿਖੇ ਮਹੰਤ ਪ੍ਰਵੀਨ ਚÏਧਰੀ ਦੀ ਅਗਵਾਈ ਹੇਠ ਮਾਂ ਬਗਲਾਮੁਖੀ ਧਾਮ 'ਚ 243 ਘੰਟੇ ਚੱਲ ਰਹੇ ਨਿਰੰਤਰ ਯੱਗ ਦੇ 7ਵੇਂ ਦਿਨ ਮਾਂ ਚਿੰਤਪੁਰਨੀ ਦਰਬਾਰ ਦੇ ਮੁੱਖ ਪੁਜਾਰੀ ਭੂਸ਼ਣ ਕਾਲੀਆ ਨੇ ਵਿਧੀ ਵਿਧਾਨ ਨਾਲ ਪੂਜਾ ਕੀਤੀ ਯੱਗ ਕੁੰਡ 'ਚ ਆਹੂਤੀਆਂ ਪਾਈਆਂ | ਇਸ ਤਰ੍ਹਾਂ ਵਿਧਾਇਕ ਕੁਲਵੰਤ ਸਿੱਧੂ ਨੇ ਮਾਂ ਬਗਲਾਮੁਖੀ ਦੇ ਚਰਨਾਂ 'ਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਕੌਂਸਲਰ ਮਮਤਾ ਆਸ਼ੂ ਨੇ ਯੱਗ 'ਚ ਆਹੂਤੀਆਂ ਪਾਈਆਂ ਅਤੇ ਦੁਨੀਆ ਦੇ ਸਾਰੇ ਪ੍ਰਾਣੀਆਂ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ¢ ਇਸ ਸ਼ੁੱਭ ਮੌਕੇ 'ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ¢ ਮਹੰਤ ਪ੍ਰਵੀਨ ਚÏਧਰੀ ਨੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਹੇ ਨਿਰੰਤਰ ਅਖੰਡ ਯੱਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਲਯੁਗ ਵਿਚ ਯੱਗ ਹੀ ਮਨੁੱਖ ਲਈ ਸਭ ਤੋਂ ਵਧੀਆ ਕਾਰਜ ਹੈ ¢ ਚਿੰਤਪੁਰਨੀ ਦਰਬਾਰ ਦੇ ਮੁੱਖ ਪੁਜਾਰੀ ਭੂਸ਼ਣ ਕਾਲੀਆ ਨੇ ਮਹੰਤ ਪ੍ਰਵੀਨ ਚÏਧਰੀ ਦੀ ਅਗਵਾਈ 'ਚ ਕਰਵਾਏ ਅਖੰਡ ਯੱਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਯੱਗ ਰਾਸ਼ਟਰੀ ਏਕਤਾ ਅਤੇ ਸਮਾਜਿਕ ਸਦਭਾਵਨਾ ਦਾ ਪ੍ਰਤੀਕ ਹੈ¢ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਵੰਤ ਸਿੱਧ ਨੇ ਯੱਗ ਸਥਾਨ 'ਤੇ ਮਿਲਣ ਵਾਲੀ ਮਨ ਦੀ ਸ਼ਾਂਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਯੱਗ ਨਾਲ ਲੁਧਿਆਣਾ ਦਾ ਵਾਤਾਵਰਣ ਸ਼ੁੱਧ ਹੋ ਰਿਹਾ ਹੈ¢ ਸ਼ਾਮ ਦੀ ਆਰਤੀ ਤੋਂ ਬਾਅਦ ਗਣਪਤੀ ਪੂਜਾ ਦੇ ਨਾਲ ਭਜਨ ਸੰਧਿਆ ਵਿਚ ਨੌਜਵਾਨ ਭਜਨ ਗਾਇਕ ਭਾਵਿਕ ਜੱਗੀ ਅਤੇ ਆਜ਼ਾਦ ਲਾਡਲਾ ਨੇ ਮਾਂ ਦਾ ਗੁਣਗਾਨ ਕੀਤਾ¢ ਧਾਮ ਦੇ ਮੁੱਖ ਸੇਵਾਦਾਰ ਮਨਪ੍ਰੀਤ ਛੱਤਵਾਲ ਅਤੇ ਮਨਜੀਤ ਕੌਰ ਛੱਤਵਾਲ ਨੇ ਸਮੂਹ ਮੈਂਬਰਾਂ ਨਾਲ ਆਰਤੀ ਕਰਕੇ ਭਜਨ ਸੰਧਿਆ ਦੀ ਸਮਾਪਤੀ ਕੀਤੀ | ਇਸ ਮÏਕੇ ਸੇਵਕ ਨਵਨਜੋਤ ਛਤਵਾਲ, ਕਰਨ ਸ਼ਾਂਡਿਲਿਆ, ਸੁਨੀਲ ਮਹਾਜਨ, ਰਮਨ ਘਈ, ਜਤਿੰਦਰ ਸੂਦ, ਮੋਹਿਤ ਸੂਦ, ਪ੍ਰਸ਼ੋਤਮ ਚÏਧਰੀ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗÏਰਵ ਕਾਲੀਆ, ਜਤਿਨ ਸੂਦ, ਪਰਮਵੀਰ ਚÏਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਤਾਰੀਖਾ, ਗੌਤਮ ਸਚਦੇਵਾ, ਸੁਨੀਲ ਗੇਰਾ, ਅੰਕੁਸ਼ ਸਿੰਗਲਾ, ਨਰਿੰਦਰ ਮਹਾਜਨ, ਤਰੁਣ ਚੌਧਰੀ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਗਰਗ, ਦਿਨੇਸ਼ ਰਲ਼ੀ, ਵਰੁਣ ਜੈਨ, ਮਨੀਸ਼ ਗੁਪਤਾ, ਵਿਜੇ ਗੁਪਤਾ, ਰਮਨ ਸ਼ਰਮਾ, ਅਦਿੱਤਿਆ ਗੁਪਤਾ, ਵਰੁਣ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਜਨਕਰਾਜ ਸਿੰਗਲਾ, ਬੌਬੀ ਮੱਕੜ, ਨਿਤੇਸ਼ ਸੂਦ, ਰਾਕੇਸ਼ ਪਾਸੀ, ਗੁਨੀਤ ਖੇੜਾ, ਅਜੈ ਜੈਨ, ਰਵਿੰਦਰ ਸਿੰਘ ਵਾਲੀਆ, ਤੇਜਿੰਦਰ ਮਿਗਲਾਨੀ, ਵਰੁਣ ਦੱਤ, ਭੁਪਿੰਦਰ ਸਿੰਘ, ਵੇਦ ਲੂਥਰਾ, ਦਵਿੰਦਰ ਵਾਲੀਆ, ਵਿਜੇ ਗੁਪਤਾ, ਸੁਨੀਲ ਹਾਂਡਾ, ਵਰੁਣ ਸ਼ਰਮਾ, ਪਵਨ ਪਾਰਿਕ, ਨਰਿੰਦਰ ਸਿੰਗਲਾ, ਸੁਧੀਰ ਮਹਾਜਨ, ਅਨੁਜ ਵਧਵਾ, ਆਸ਼ੂਤੋਸ਼, ਪ੍ਰਦੀਪ ਟਾਟਾ, ਅਦਿੱਤਿਆ ਗੁਪਤਾ, ਵਰੁਣ ਚੋਪੜਾ, ਸਾਹਿਲ ਸਿੰਗਲਾ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਨ ਸਨਮਾਨਿਤ ਕੀਤਾ |