ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਸੰਗ ਸਭਾ ਦੀਆਂ ਬੀਬੀਆਂ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਚਲਾਈ ਜਾ ਰਹੀ ਘਰ ਘਰ ਕੀਰਤਨ ਲੜੀ ਜੋ ਕਿ ਜਨਵਰੀ ਸੰਗਰਾਂਦ ਵਾਲੇ ਦਿਨ ਤੋਂ ਆਰੰਭ ਕੀਤੀ ਗਈ ਸੀ | ਜਿਸ ਵਿਚ ਸੰਗਤਾਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਅਤੇ ਆਪਣੇ ਆਪਣੇ ਘਰਾਂ ਵਿਚ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਅਤੇ ਕੀਰਤਨ ਕਰਵਾਏ | ਮਾਘ ਮਹੀਨੇ ਦੀ ਘਰ ਘਰ ਕੀਰਤਨ ਲੜੀ ਦੀ ਸੰਪੂਰਨਤਾ 18 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਬੀਬੀਆਂ ਵਲੋਂ ਸੁਖਮਨੀ ਸਾਹਿਬ ਜੀ ਅਤੇ ਚੌਪਈ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਦੀ ਸੇਵਾ ਵੀ ਨਿਭਾਈ ਜਾਵੇਗੀ | ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਮੀਟਿੰਗ ਵਿਚ ਗੁਰੂ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਤਰਲੋਕ ਸਿੰਘ ਸਚਦੇਵਾ, ਬੀਬੀ ਮਨਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਸਿਮਰਨ ਕੌਰ, ਬੀਬੀ ਅਮਿ੍ਤਪਾਲ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਕਰਮਜੀਤ ਕੌਰ, ਬੀਬੀ ਦਵਿੰਦਰ ਕੌਰ ਆਦਿ ਹਾਜ਼ਰ ਸਨ |