20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਿੱਖ ਮਿਸ਼ਨਰੀ ਪਬਲਿਕ ਸਕੂਲ ਵਿਖੇ ਅਧਿਆਪਕਾਂ ਦਾ ਐਕਸਟੈਂਪੋਰ ਮੁਕਾਬਲਾ ਕਰਵਾਇਆ <br/>

ਸਿੱਖ ਮਿਸ਼ਨਰੀ ਪਬਲਿਕ ਸਕੂਲ, ਸਲੇਮ ਟਾਬਰੀ ਵਿਖੇ ਕਰਵਾਏ ਐਕਸਟੈਂਪੋਰ ਮੁਕਾਬਲੇ ਦੇ ਜੇਤੂ ਅਧਿਆਪਕਾਂ ਨਾਲ ਮੌਜੂਦ ਸਕੂਲ ਦੇ ਡਾਇਰੈਕਟਰ ਰਣਜੀਤ ਸਿੰਘ, ਸੁਰਿੰਦਰ ਸਿੰਘ ਕਟਾਰੀਆ ਤੇ ਹੋਰ | ਤਸਵੀਰ-ਸੇਵਕ ਸਿੰਘ <br/> 18-02-2026
ਲੁਧਿਆਣਾ, 17 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਅਧਿਆਪਕਾਂ ਲਈ ਐਕਸਟੈਂਪੋਰ ਮੁਕਾਬਲਾ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਬੋਲਚਾਲ ਦੀ ਕਲਾ, ਆਤਮ ਵਿਸ਼ਵਾਸ ਅਤੇ ਤੁਰੰਤ ਵਿਚਾਰ ਪ੍ਰਗਟ ਕਰਨ ਦੀ ਯੋਗਤਾ ਨੰੂ ਉਭਾਰਨਾ ਸੀ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਰੋਟਰੀ ਕਲੱਬ ਦੇ ਚੇਅਰਮੈਨ ਸੁਰਿੰਦਰ ਸਿੰਘ ਕਟਾਰੀਆ ਨੇ ਸ਼ਿਰਕਤ ਕੀਤੀ | ਡਾ. ਕੁਸੁਮ ਲਤਾ, ਦਲਜੀਤ ਸਿੰਘ ਅਤੇ ਅਮਨਦੀਪ ਕੌਰ ਨੇ ਜੱਜ ਮੰਡਲ ਦੀ ਭੂਮਿਕਾ ਨਿਭਾਈ | ਮੁਕਾਬਲੇ ਵਿਚ ਪਹਿਲਾ ਸਥਾਨ ਰਨਜੋਤ ਸਿੰਘ ਨੇ, ਦੂਜਾ ਸਥਾਨ ਰਜਨੀਤ ਕੌਰ ਨੇ, ਤੀਜਾ ਸਥਾਨ ਸੋਨੀਕਾ ਬਤਰਾ ਨੇ ਪ੍ਰਾਪਤ ਕੀਤਾ | ਜੇਤੂ ਅਧਿਆਪਕਾਂ ਨੰੂ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਅਧਿਆਪਕਾਂ ਦੇ ਵਿਅਕਤੀਗਤ ਅਤੇ ਪੇਸ਼ਾਵਰ ਵਿਕਾਸ ਲਈ ਬਹੁਤ ਲਾਭਕਾਰੀ ਹੁੰਦੇ ਹਨ | ਅੰਤ ਵਿਚ ਸਕੂਲ ਦੀ ਪਿ੍ੰਸੀਪਲ ਪ੍ਰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਜੱਜ ਮੰਡਲ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਇੰਦਰਜੀਤ ਕੌਰ ਮੱਕੜ ਨਮਿਤ ਅੰਤਿਮ ਅਰਦਾਸ ਭਲਕੇ ਮੱਕੜ ਭਰਾਵਾਂ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਹ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਗਿਆਸਪੁਰਾ ਵਿਖੇ ਫਾਈਨਾਂਸ਼ਲ ਲਿਟਰੇਸੀ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।