20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਇੰਦਰਜੀਤ ਕੌਰ ਮੱਕੜ ਨਮਿਤ ਅੰਤਿਮ ਅਰਦਾਸ ਭਲਕੇ ਮੱਕੜ ਭਰਾਵਾਂ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ

ਅਜੀਤ ਡੈਸਕ 18-02-2026
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉਘੇ ਕਾਰੋਬਾਰੀ ਮੱਕੜ ਭਰਾਵਾਂ ਨੂੰ ਬੀਤੇ ਦਿਨ ਉਸ ਵਕਤ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਇੰਦਰਜੀਤ ਕÏਰ ਅਚਾਨਕ ਅਕਾਲ ਚਲਾਣਾ ਕਰ ਗਏ | ਬੀਤੇ ਦਿਨ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ | ਸਵ. ਇੰਦਰਜੀਤ ਕÏਰ ਮੱਕੜ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 19 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 1.30 ਤੋਂ 2.30 ਵਜੇ ਤੱਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ 2 ਦੁੱਗਰੀ ਲੁਧਿਆਣਾ ਵਿਖੇ ਹੋਵੇਗੀ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਸਪੁੱਤਰਾਂ ਸੁਰਿੰਦਰ ਸਿੰਘ ਮੱਕੜ, ਸੁਰਜੀਤ ਸਿੰਘ ਮੱਕੜ, ਦਲਜੀਤ ਸਿੰਘ ਮੱਕੜ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਹਨਾਂ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਏ.ਸੀ.ਪੀ. ਬਿਟਨ ਕੁਮਾਰ, ਲਾਲਾ ਸੁਰਿੰਦਰ ਅਟਵਾਲ, ਬਾਬਾ ਅਜੀਤ ਸਿੰਘ, ਜੀਵਨ ਗੁਪਤਾ, ਰਾਜਾ ਨਵਨੀਤ ਸਿੰਘ ਘਾਇਲ, ਦਲਿਤ ਸਮਾਜ ਤੋਂ ਦਰਸ਼ਨ ਰਾਵਤ ਨੇ ਮੱਕੜ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ¢
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਵਲੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾ... ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਸਕੂਲ ਵਿਖੇ ਅਧਿਆਪਕਾਂ ਦਾ ਐਕਸਟੈਂਪੋਰ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।