20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਿੰਦਰਾ ਵਲੋਂ ਕੇਂਦਰੀ ਮੰਤਰੀ ਸ਼ੇਖਾਵਤ ਨਾਲ ਮੁਲਾਕਾਤ ਮੁਲਾਕਾਤ ਦੌਰਾਨ ਬਿੰਦਰਾ ਨੇ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ <br/>

ਅਜੀਤ ਡੈਸਕ 18-02-2026
ਲੁਧਿਆਣਾ, 17 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਨ.ਆਈ.ਐਸ.ਡੀ ਅਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸਤੀਕਰਨ ਮੰਤਰਾਲੇ ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਪੰਜਾਬ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ | ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਤੋਂ ਬਾਅਦ ਸੁਖਵਿੰਦਰ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਅਤੇ ਪੰਜਾਬ ਨੌਜਵਾਨਾਂ ਦੇ ਭਵਿੱਖ ਨੂੰ ਲੈ ਕਈ ਅਹਿਮ ਮੁੱਦੇ ਉਨ੍ਹਾਂ ਸਾਹਮਣੇ ਚੁੱਕੇ ਗਏ | ਇਹ ਹੀ ਨਹੀਂ ਸਗੋਂ ਕੇਂਦਰੀ ਮੰਤਰੀ ਵਲੋਂ ਵੀ ਹਾਂ ਪੱਖੀ ਹੁੰਗਾਰਾ ਭਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ | ਬਿੰਦਰਾ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ | ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਨੌਜਵਾਨਾਂ ਨੂੰ ਨਸਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ | ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ |

ਪਿਛਲੀ ਖ਼ਬਰ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਬੰਨ੍ਹ ਨੇੜੇ ਰੇਤਾ ਚੁੱਕੇ ਜਾਣ ਵਰਗੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਾਂਗੇ-ਇਯਾਲੀ/ਸ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਵਲੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।