17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਵਦੇਸ਼ੀ ਮੇਲੇ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਅਰੋੜਾ ਨੂੰ ਮੁੱਖ ਮਹਿਮਾਨ ਵਜੋਂ ਦਿੱਤਾ ਸੱਦਾ <br/>

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸੱਦਾ ਪੱਤਰ ਦਿੰਦੇ ਹਰੀਸ਼ ਦੂਆ ਅਤੇ ਉਨ੍ਹਾਂ ਦੇ ਸਾਥੀ | ਅਜੀਤ ਤਸਵੀਰ <br/> 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਗਰਾਊਾਡ ਵਿਚ 21 ਫਰਵਰੀ ਤੋਂ 1 ਮਾਰਚ ਤੱਕ ਹੋਣ ਜਾ ਰਹੇ ਫੋਮਰਾਹ ਸਵਦੇਸ਼ੀ ਮੇਲੇ ਦੇ ਅਧੀਨ ''ਯੁੱਧ ਨਸ਼ਿਆਂ ਵਿਰੁੱਧ'' ਵਿਸ਼ੇਸ਼ ਪ੍ਰੋਗਰਾਮ ਲਈ ਕੈਬਨਟ ਮੰਤਰੀ ਸੰਜੀਵ ਅਰੋੜਾ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ | ਇਸ ਮੌਕੇ ਮੇਲਾ ਪ੍ਰਬੰਧਕ ਹਰੀਸ਼ ਦੂਆ ਅਤੇ ਮੋਹਿਤ ਗੋਇਲ ਨੇ ਆਪਣੇ ਸਾਥੀਆਂ ਸਮੇਤ ਰਾਜਨ ਵਿਆਸ, ਗੌਰਵ ਅਰੋੜਾ, ਵਿਭੋਰ ਗਰਗ ਅਤੇ ਸਮਰਥਾ ਕੌਰ ਸਮੇਤ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੱਦਾ ਪੱਤਰ ਦਿੱਤਾ | ਸ਼੍ਰੀ ਦੂਆ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਹ ਸਵਦੇਸ਼ੀ ਮੇਲਾ ਭਾਰਤ ਦੀ ਸਮਿ੍ੱਧ ਸੱਭਿਆਚਾਰਕ ਵਿਰਾਸਤ, ਸਥਾਨਕ ਉਦਯੋਗਾਂ, ਹੱਥਕਲਾਂ, ਖੇਤੀਬਾੜੀ ਉਤਪਾਦਾਂ ਅਤੇ ਸਵਦੇਸ਼ੀ ਉਦਮਾਂ ਨੂੰ ਉਤਸਾਹਿਤ ਕਰਨ ਲਈ ਆਯੋਜਿਤ ਕੀਤਾ ਜਾ ਰਿਹਾ ਹੈ | ਮੇਲੇ ਰਾਹੀਂ ਨੌਜਵਾਨਾਂ ਨੂੰ ਸਵੈਰੋਜ਼ਗਾਰ ਵੱਲ ਪ੍ਰੇਰਿਤ ਕਰਨ ਅਤੇ ਦੇਸ਼ ਦੀ ਆਰਥਿਕ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਦਾ ਯਤਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ''ਯੁੱਧ ਨਸਿਆਂ ਵਿਰੁੱਧ'' ਵਿਸ਼ੇ 'ਤੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸਿਆਂ ਤੋਂ ਦੂਰ ਰਹਿਣ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਮੁਹਿਮ ਨਾਲ ਜੋੜਨਾ ਹੈ | ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਇਸ ਆਯੋਜਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿਚ ਸਕਾਰਾਤਮਕ ਜਾਗਰੂਕਤਾ ਪੈਦਾ ਕਰਨ | ਆਯੋਜਕਾਂ ਵਲੋਂ ਸੂਬੇ ਦੇ ਵਸਨੀਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਮੇਲੇ ਵਿਚ ਸ਼ਮੂਲੀਅਤ ਕਰਕੇ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਗਈ |

ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨÏਜਵਾਨ ਦੀ ਮÏਤ ਅਗਲੀ ਖ਼ਬਰ ਅਖੰਡ ਯੱਗ ਦੌਰਾਨ ਤੁਲਸੀ ਪੂਜਾ ਕਰਕੇ ਸਵੈ ਸੇਵਕਾਂ ਲਿਆ ਵਾਤਾਵਰਣ ਸੰਭਾਲ ਦਾ ਪ੍ਰਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।