17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਿੰਦਰਾ ਨੂੰ 'ਆਨਰੇਰੀ ਡਾਕਟਰੇਟ ਡਿਗਰੀ' ਨਾਲ ਕੀਤਾ ਸਨਮਾਨਿਤ <br/>

ਸੁਖਵਿੰਦਰ ਸਿੰਘ ਬਿੰਦਰਾ ਨੂੰ ਆਨਰੇਰੀ ਡਾਕਟਰੇਟ ਡਿਗਰੀ ਨਾਲ ਸਨਮਾਨਿਤ ਕਰਨ ਸਮੇਂ ਯੂਨੀਵਰਸਿਟੀ ਦੇ ਪ੍ਰਬੰਧਕ | ਅਜੀਤ ਤਸਵੀਰ <br/> 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੂੰ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਡਿਗਰੀ ਵੰਡ ਸਮਾਗਮ ਦੌਰਾਨ 'ਆਨਰੇਰੀ ਡਾਕਟਰੇਟ ਡਿਗਰੀ' ਨਾਲ ਸਨਮਾਨ ਕੀਤਾ ਗਿਆ | ਉਨ੍ਹਾਂ ਦਾ ਇਹ ਸਨਮਾਨ ਚੰਗੀ ਲੀਡਰਸਪਿ, ਯੁਵਾ ਸਸ਼ਕਤੀਕਰਨ ਅਤੇ ਵਧੀਆ ਕਾਰਗੁਜ਼ਾਰੀ ਕਾਰਨ ਦਿੱਤਾ ਗਿਆ | ਇਸ ਮੌਕੇ ਬਿੰਦਰਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਵਿਭਾਗ ਪੰਜਾਬ ਅਤੇ ਨੌਜਵਾਨਾਂ ਦੀ ਭਲਾਈ ਲਈ ਦਿ੍ੜ ਹਨ | ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋੜੀਂਦੇ ਕਦਮ ਚੁੱਕਦੇ ਰਹਿਣਗੇ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ | ਇਸ ਦੇ ਨਾਲ ਹੀ ਬਿੰਦਰਾ ਨੇ ਨੌਜਵਾਨ ਪੀੜ੍ਹੀ ਨੂੰ ਨਸਿਆਂ ਤੋਂ ਬਚਾਉਣ ਲਈ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਹੋਰ ਹੰਬਲੇ ਵੀ ਮਾਰੇ ਜਾਣਗੇ, ਤਾਂ ਜੋ ਨੌਜਵਨਾਂ ਦੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ | ਇਸ ਮੌਕੇ ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ਼ ਕਰਦਾ ਹੈ | ਇਸ ਮੌਕੇ ਬਿੰਦਰਾ ਨੇ ਨਸ਼ੇ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਯੁਵਾ ਸਸ਼ਕਤੀਕਰਨ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਇਆ |

ਪਿਛਲੀ ਖ਼ਬਰ ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਡੀ. ਸੀ. ਨੇ ਸਕੂਲਾਂ ਦਾ ਆਡਿਟ ਕਰਨ ਲਈ ਇਕ ਉੱਚ-ਪੱਧਰੀ ਨਿਰੀਖਣ ਕਮੇਟੀ ਬਣਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।