17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ 'ਜਵੱਦੀ ਟਕਸਾਲ' ਵਿਖੇ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਕੱਲ੍ਹ ਤੋਂ

ਅਜੀਤ ਡੈਸਕ 19-02-2026
ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ''ਜਵੱਦੀ ਟਕਸਾਲU ਵਲੋਂ ਕੱਲ੍ਹ 20 ਫਰਵਰੀ ਤੋਂ ਅੰਤਰਰਾਸ਼ਟਰੀ ਪੱਧਰ ਦੀ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ | ਜਵੱਦੀ ਟਕਸਾਲ ਵਲੋਂ ਮੌਜੂਦਾ ਮੁਖੀ ਸੰਤ ਗਿਆਨੀ ਅਮੀਰ ਸਿੰਘ ਵੱਲੋਂ ਮਿਲੀ ਜਾਣਕਾਰੀ ਅਨੁਸਾਰ 20 ਤੋਂ 22 ਫਰਵਰੀ ਨੂੰ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਦਾ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੱਲ ਸ਼ੁੱਕਰਵਾਰ ਸਵੇਰੇ 9:30 ਵਜੇ ਸਿੰਘ ਸਾਹਿਬ ਸੰਤ ਬਾਬਾ ਕੁਲਵੰਤ ਸਿੰਘ ਜਥੇਦਾਰ ਤਖ਼ਤ ਸ੍ਰੀ ਹਜੂਰ ਸਾਹਿਬ, ਪਦਮ ਸ੍ਰੀ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਗੁਰਦੁਆਰਾ ਰਾਮਪੁਰ ਖੇੜਾ ਵਾਲਿਆਂ ਦੇ ਅਸ਼ੀਰਵਾਦ ਨਾਲ ਉਦਘਾਟਨੀ ਸਮਾਰੋਹ ਹੋਵੇਗਾ | ਜਿਸ ਵਿਚ ਸੰਤ ਬਾਬਾ ਅਮੀਰ ਸਿੰਘ ਜਮੁਖੀ ਜਵੱਦੀ ਟਕਸਾਲ ਸੰਦੇਸ਼ ਦੇਣਗੇ | ਇਸ ਤੋਂ ਇਲਾਵਾ ਤਿੰਨ ਦਿਨ ਉੱਘੇ ਵਿਦਵਾਨ ਇਸ ਕਾਨਫਰੰਸ ਵਿਚ ਸ਼ਾਮਿਲ ਹੋਣਗੇ , ਉਦਘਾਟਨੀ ਸ਼ਬਦ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ, ਮੁੱਖ ਮਹਿਮਾਨ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੰਘ ਸਾਹਿਬ ਬਾਬਾ ਬਲਵੀਰ ਸਿੰਘ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿਚ ਸ਼ਿਰਕਤ ਕਰਨਗੇ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ <br/> ਅਗਲੀ ਖ਼ਬਰ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਵਲੋਂ ਫ਼ਿਲਮੀ ਕਲਾਕਾਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।