ਲੁਧਿਆਣਾ, 18 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ ਅਤੇ ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ ਦੌਰਾਨ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਤਖਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਤੋਂ ਤਨਵੀਰ ਸਿੰਘ, ਭਾਈ ਬਲਵਿੰਦਰ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀਆਂ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਅਮਰਜੀਤ ਸਿੰਘ ਟਿੱਕਾ, ਕੰਵਲਜੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰ ਸਿੰਘ ਚਾਵਲਾ ਅਤੇ ਜਸਨੀਤ ਸਿੰਘ ਸਰਨਾ ਵੀ ਹਾਜ਼ਰ ਸਨ |