19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਬੋਰਡ ਪ੍ਰੀਖਿਆਵਾਂ ਦੌਰਾਨ ਕੜੀ ਨਿਗਰਾਨੀ <br/>

ਅਜੀਤ ਡੈਸਕ 20-02-2026
ਲੁਧਿਆਣਾ, 19 ਫਰਵਰੀ (ਭੁਪਿੰਦਰ ਸਿੰਘ ਬੈਂਸ)- ਮਹਾਂਨਗਰ 'ਚ ਜਮਾਤ ਅਠੱਵੀ, ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੰੂ ਨਕਲ ਰਹਿਤ ਅਤੇ ਸਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸਖਤ ਕਦਮ ਚੁੱਕੇ ਗਏ ਹਨ | ਪ੍ਰਸ਼ਾਸਨ ਨੇ ਪ੍ਰੀਖਿਆ ਦੇ ਸਮੇਂ ਦੌਰਾਨ ਹਰ ਪ੍ਰੀਖਿਆ ਕੇਂਦਰ ਦੇ 200 ਮੀਟਰ ਦੇ ਦਾਇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ | ਕਿਸੇ ਵੀ ਤਰ੍ਹਾਂ ਦੀ ਭੀੜ ਇਕੱਠੀ ਕਰਨ, ਗੈਰ ਜਰੂਰੀ ਤੌਰ 'ਤੇ ਖੜ੍ਹੇ ਰਹਿਣ ਜਾਂ ਪ੍ਰੀਖਿਆ ਕਾਰਜ ਵਿਚ ਦਖਲ ਦੇਣ ਦੀ ਆਗਿਆ ਨਹੀਂ ਹੋਵੇਗੀ | ਇਹ ਹੁਕਮ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਹਨ | ਪੁਲਿਸ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ | ਇਹ ਪਾਬੰਦੀ 18 ਫਰਵਰੀ ਤੋ 17 ਅਪ੍ਰੈਲ ਤਕ ਜਾਰੀ ਰਹੇਗੀ | ਪ੍ਰਸ਼ਾਸਨ ਨੇ ਮਾਪਿਆਂ ਅਤੇ ਆਮ ਨਾਗਰਿਕਾਂ ਨੰੂ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਕਾਨੰੂਨ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਦੇਣ, ਤਾਂ ਜੋ ਵਿਦਿਆਰਥੀ ਬਿਨ੍ਹਾਂ ਕਿਸੇ ਰੁਕਾਵਟ ਦੇ ਆਪਣੀਆਂ ਪ੍ਰੀਖਿਆਵਾਂ ਦੇ ਸਕਣ |

ਪਿਛਲੀ ਖ਼ਬਰ ਪੰਜ ਥਾਣਿਆਂ ਦੇ ਐਸ.ਐਚ.ਓ. ਤਬਦੀਲ <br/> ਅਗਲੀ ਖ਼ਬਰ ਵਰਕਰਜ਼ ਫੈੱਡਰੇਸ਼ਨ ਇੰਟਕ ਵਲੋਂ ਅਰਥੀ ਫੂਕ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।