19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਯੂਥ ਅਕਾਲੀ ਆਗੂ ਚੰਨੀ ਵਪਾਰ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ <br/>

ਅਜੀਤ ਡੈਸਕ 20-02-2026
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਆਗੂ ਚਰਨਦੀਪ ਸਿੰਘ ਚੰਨੀ ਨੂੰ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਦਾ ਚੰਨੀ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਹੁਤ ਜਲਦ ਹੀ ਨੌਜਵਾਨ ਵਪਾਰੀਆਂ ਨਾਲ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਮੀਟਿੰਗ ਕਰਨਗੇ ਅਤੇ ਉਨ੍ਹਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਕਾਲੀ ਦਲ ਦੀਆਂ ਨੀਤੀਆਂ ਦਾ ਇਹਨਾਂ ਨੌਜਵਾਨ ਵਪਾਰੀ ਆਗੂਆਂ ਨੂੰ ਜਾਣੂ ਕਰਵਾਇਆ ਜਾਵੇਗਾ | ਚੰਨੀ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਅਤੇ ਲੋਕ ਸਰਕਾਰ ਤੋਂ ਦੁਖੀ ਹਨ | ਪੰਜਾਬ ਦੀ ਜਨਤਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੀ ਹੈ ਤਾਂ ਜੋ ਲੋਕ ਹਿਤ ਦੇ ਖਿਲਾਫ ਕੰਮ ਕਰਨ ਵਾਲੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ | ਜ਼ਿਕਰਯੋਗ ਹੈ ਕਿ ਚਰਨਦੀਪ ਚੰਨੀ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਅਹੁਦਿਆਂ ਤੇ ਤੈਨਾਤ ਰਹਿ ਚੁੱਕੇ ਹਨ | ਚੰਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀਆਂ ਵਿਚੋਂ ਇੱਕ ਹਨ |

ਪਿਛਲੀ ਖ਼ਬਰ ਸਰਕਾਰ ਜੀ! ਇਕ ਨਜ਼ਰ ਇੱਧਰ ਵੀ... <br/> ਅਗਲੀ ਖ਼ਬਰ ਪੰਜ ਥਾਣਿਆਂ ਦੇ ਐਸ.ਐਚ.ਓ. ਤਬਦੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।