ਲੁਧਿਆਣਾ, 19 ਫਰਵਰੀ (ਭੁਪਿੰਦਰ ਸਿੰਘ ਬੈਂਸ)-ਪੰਜਾਬ ਵਿਧਾਨ ਸਭਾ ਦੀ ਐਸ.ਸੀ., ਐਸ.ਟੀ. ਅਤੇ ਬੀ.ਸੀ. ਵਰਗਾਂ ਦੀ ਭਲਾਈ ਕਮੇਟੀ ਨੇ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਕਮੇਟੀ ਨੇ ਐਸ.ਸੀ. ਵਰਗ ਨਾਲ ਸੰਬੰਧਿਤ ਪੈਡਿੰਗ ਸ਼ਿਕਾਇਤਾਂ ਅਤੇ ਅੱਤਿਆਚਾਰ ਮਾਮਲਿਆਂ 'ਤੇ ਚਰਚਾ ਕਰਦਿਆਂ ਪੁਲਿਸ ਅਧਿਕਾਰੀਆਂ ਨੰੂ 15 ਦਿਨਾਂ ਅੰਦਰ ਨਿਪਟਾਰਾ ਕਰਕੇ ਰਿਪੋਰਟ ਪੰਜਾਬ ਵਿਧਾਨ ਸਭਾ ਨੰੂ ਭੇਜਣ ਦੇ ਆਦੇਸ਼ ਜਾਰੀ ਕੀਤੇ | ਕਮੇਟੀ ਨੇ ਜ਼ੋਰ ਦਿੱਤਾ ਕਿ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਕਮੇਟੀ ਨੇ ਨਿਰਦੇਸ਼ ਦਿੱਤੇ ਕਿ ਭਲਾਈ ਸਕੀਮਾਂ, ਸਕਾਲਰਸ਼ਿਪ ਅਤੇ ਆਰਥਿਕ ਸਹਾਇਤਾ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਹੇਠਲੇ ਪੱਧਰ ਤੱਕ ਸੁਨਿਸ਼ਚਿਤ ਕੀਤਾ ਜਾਵੇ | ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੇ ਜਾਗਰੂਕ ਕਰਨ ਅਤੇ ਸਕੀਮਾਂ ਦਾ ਵਿਆਪਕ ਪ੍ਰਚਾਰ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ | ਇਸ ਮੌਕੇ ਅੰਮਿ੍ਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਵਾਂ ਸ਼ਹਿਰ ਦੇ ਵਿਧਾਇਕ ਨਛੱਤਰ ਪਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਏ.ਡੀ.ਸੀ. ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਅਤੇ ਉਪਮੰਡਲ ਮੈਜਿਸਟਰੇਟ ਰਾਏਕੋਟ ਪਾਇਲ ਗੋਇਲ, ਡੀ.ਸੀ.ਪੀ. ਹਰਪਾਲ ਸਿੰਘ, ਐਸ.ਪੀ. ਕੰਵਰਜੀਤ ਸਿੰਘ, ਏ.ਸੀ.ਪੀ. ਮੁਰਾਦ ਜਸਵੀਰ ਸਿੰਘ, ਡੀ.ਐਸ.ਪੀ. ਜਗਰਾਉਂ ਕੁਲਵੰਤ ਸਿੰਘ, ਵਿਧਾਨ ਸਭਾ ਕਮੇਟੀ ਦੇ ਸਹਾਇਕ ਜਸਵੀਰ ਸਿੰਘ, ਅਵਨੀਸ਼ ਕੌਰ, ਸਹਾਇਕ ਤੇ ਸੁਪਰਡੈਂਟ ਹਰੀਸ਼ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਕਮਲਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਅਧਿਕਾਰਤਾ ਅਫ਼ਸਰ ਵਰਿੰਦਰ ਸਿੰਘ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ |