ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ 'ਚ ਦੇਗ ਘਰ ਦੀ ਸ਼ੁਰੂਆਤ ਕੀਤੀ ਗਈ ਹੈ | ਅੱਜ ਸਵੇਰੇ ਸ਼ੁਰੂਆਤ ਸਮੇਂ ਪਹਿਲਾਂ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ, ਜਨਰਲ ਸਕੱਤਰ ਸੁਖਵਿੰਦਰ ਪਾਲ ਸਿੰਘ ਲਾਲੀ ਸਰਨਾ, ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ ਤੋਂ ਇਲਾਵਾ ਹੋਰ ਮੈਂਬਰ ਅਤੇ ਸੰਗਤ ਹਾਜ਼ਰ ਸਨ | ਇਸ ਮੌਕੇ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਲਾਲੀ ਸਰਨਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਸੰਗਤ ਦੀ ਸਹੂਲਤ ਨੂੰ ਵੇਖਦਿਆਂ ਹੋਇਆਂ ਦੇਗ ਘਰ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਸੰਗਤ ਦੀ ਸਹੂਲਤ ਲਈ ਹੋਰ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣ |