ਲੁਧਿਆਣਾ, 19 ਫਰਵਰੀ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਦੀ ਅਮੀਰੀ ਤੋਂ ਜਾਣੂ ਕਰਵਾਉਣ ਲਈ ਲੈਕਚਰ ਦਾ ਆਯੋਜਨ ਕੀਤਾ ਗਿਆ ¢ ਇਸ ਮÏਕੇ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ, ਪ੍ਰੋਫ਼ੈਸਰ ਇੰਦਰਪਾਲ ਸਿੰਘ (ਸਰਕਾਰੀ ਕਾਲਜ ਰਾੜਾ ਸਾਹਿਬ, ਕਰਮਸਰ), ਸੁਖਿੰਦਰਪਾਲ ਸਿੰਘ ਸਿੱਧੂ (ਰਿਟਾ. ਐਕਸਾਈਜ਼ ਐਂਡ ਟੈਕਸੇਸ਼ਨ ਅਫ਼ਸਰ) ਆਦਿ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ ¢ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ, ਜਿੱਥੇ ਮਿੱਤਰ ਸੈਨ ਮੀਤ ਦੁਆਰਾ ਪੰਜਾਬੀ ਭਾਸ਼ਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਚੱਲ ਰਹੀਆਂ ਸਰਗਰਮੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਡਾ. ਇੰਦਰਪਾਲ ਦੁਆਰਾ ਪੰਜਾਬੀ ਭਾਸ਼ਾ ਨੂੰ ਰੁਜ਼ਗਾਰ ਦਾ ਵਸੀਲਾ ਬਣਾਉਣ ਲਈ ਗਿਆਨ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ ਗਈ ¢ ਇਸ ਮÏਕੇ ਕੈਲੀਗ੍ਰਾਫੀ ਮੁਕਾਬਲੇ ਵਿਚ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਟਰਾਫ਼ੀਆਂ ਵੀ ਪ੍ਰਦਾਨ ਕੀਤੀਆਂ ਗਈਆਂ ¢ ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ¢