ਲੁਧਿਆਣਾ, 19 ਫਰਵਰੀ (ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਰਬਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬੂਥਗੜ੍ਹ ਅਤੇ ਮਨੋਜ ਕੁਮਾਰ ਵਾਸੀ ਕਰਮਸਰ ਕਾਲੋਨੀ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ, ਦੋ ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਨੇ ਇਹਨਾਂ ਨੂੰ ਵਾਲੀਆ ਪੈਲੇਸ ਨੇੜਿਉਂ ਉਸ ਵੇਲੇ ਕਾਬੂ ਕੀਤਾ, ਜਦੋਂ ਕਿ ਇਹ ਸ਼ਹਿਰ ਵਿਚ ਲੁੱਟ ਦੀ ਯੋਜਨਾ ਬਣਾ ਰਹੇ ਸਨ |