18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹਥਿਆਰਬੰਦ ਲੁਟੇਰੇ ਨੌਜਵਾਨਾਂ ਤੋਂ ਐਕਟਿਵਾ 'ਤੇ ਮੋਟਰਸਾਈਕਲ ਲੁੱਟ ਕੇ ਹੋਏ ਫ਼ਰਾਰ <br/>

ਅਜੀਤ ਡੈਸਕ 20-02-2026
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਵਿਚ ਲੁਟੇਰੇ ਦੋ ਵੱਖ-ਵੱਖ ਵਾਰਦਾਤਾਂ ਵਿਚ ਨੌਜਵਾਨਾਂ ਤੋਂ ਐਕਟਿਵਾ ਅਤੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਇਸ ਸੰਬੰਧੀ ਮਹਾਂਵੀਰ ਕਾਲੋਨੀ ਦੇ ਰਹਿਣ ਵਾਲੇ ਸਤਿੰਦਰ ਪਾਂਡੇ ਵਾਸੀ ਪਿੰਡ ਕੱਕਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਪਿੰਡ ਨੇੜੇ ਜਾ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਐਕਟਿਵਾ ਦੀ ਚਾਬੀ ਦੀ ਮੰਗ ਕੀਤੀ | ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਇਹਨਾਂ ਵਿਚੋਂ ਇਕ ਲੁਟੇਰੇ ਨੇ ਆਪਣੇ ਪਾਸ ਰੱਖੀ ਕਿਰਪਾਨ ਕੱਢ ਲਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ, ਜਿਸ 'ਤੇ ਉਹ ਉਥੋਂ ਭੱਜ ਪਿਆ | ਬਾਅਦ ਵਿਚ ਇਹ ਲੁਟੇਰੇ ਉਸਦਾ ਐਕਟਿਵਾ ਲੈ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਇਕ ਹੋਰ ਅਜਿਹੇ ਮਾਮਲੇ ਵਿਚ ਲੁਟੇਰਿਆਂ ਵਲੋਂ ਪਿੰਡ ਕੱਕਾ ਨੇੜੇ ਹੀ ਵਿਜੇ ਸਿੰਘ ਚÏਧਰੀ ਦਾ ਮੋਟਰਸਾਈਕਲ ਲੁੱਟ ਲਿਆ ਤੇ ਫ਼ਰਾਰ ਹੋ ਗਏ¢ ਪੁਲਿਸ ਵਲੋਂ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ਼ ਚੱਕ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਕੋਈ ਸਫਲਤਾ ਨਹੀਂ ਮਿਲੀ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ |

ਪਿਛਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਵਲੋਂ ਵਿਜੈ ਦਾਨਵ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸੂਬੇ 'ਚ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ ਲਈ ਸੂਬਾ ਸਰਕਾਰ ਜ਼ਿੰਮੇਵਾਰ-ਦਿਲਾਵਰ ਲਹਿਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।