ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅੱਜ ਐਸ.ਸੀ. ਭਾਈਚਾਰੇ ਦੇ ਇਕ ਵਫ਼ਦ ਵਲੋਂ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਦੀ ਅਗਵਾਈ ਵਿਚ ਐਸ.ਸੀ. ਕਮਿਸ਼ਨਰ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ | ਇਸ ਮÏਕੇ ਜਸਵੀਰ ਸਿੰਘ ਗੜ੍ਹੀ ਵਲੋਂ ਵਿਜੈ ਦਾਨਵ ਦਾ ਆਪਣੇ ਦਫ਼ਤਰ ਪੁੱਜਣ 'ਤੇ ਜਿੱਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵਿਜੈ ਦਾਨਵ ਨੂੰ ਸਨਮਾਨਿਤ ਵੀ ਕੀਤਾ ਗਿਆ¢ ਇਸ ਮÏਕੇ ਮੁਲਾਕਾਤਾਂ ਬਾਰੇ ਵਿਜੈ ਦਾਨਵ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜਿੱਥੇ ਕਿਤੇ ਵੀ ਐਸ.ਸੀ. ਸਮਾਜ ਦਾ ਸ਼ੋਸ਼ਣ ਹੋ ਰਿਹਾ ਹੈ, ਇਸ ਬਾਰੇ ਚੇਅਰਮੈਨ ਗੜ੍ਹੀ ਨਾਲ ਡੂੰਘੀ ਵਿਚਾਰ ਚਰਚਾ ਕੀਤੀ ਗਈ ਅਤੇ ਐਸ.ਸੀ. ਸਮਾਜ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕੁੱਝ ਯੋਜਨਾਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ¢ ਇਸ ਦÏਰਾਨ ਵਿਜੈ ਦਾਨਵ ਨੇ ਦੱਸਿਆ ਕਿ ਐਸ.ਸੀ. ਕਮਿਸ਼ਨ ਵਲੋਂ ਆਪਣੀ ਕਾਰਜਸ਼ੈਲੀ ਅਤੇ ਆਪਣੀ ਨੀਤੀਆਂ ਬਾਰੇ ਸਮੂਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਭਵਿੱਖ ਵਿਚ ਐਸ.ਸੀ. ਕਮਿਸ਼ਨ ਤੇ ਦਲਿਤ ਵਿਕਾਸ ਬੋਰਡ ਪੰਜਾਬ ਦੇ 1 ਕਰੋੜ 40 ਲੱਖ ਐਸ.ਸੀ. ਭਾਈਚਾਰੇ ਦੇ ਲੋਕਾਂ ਲਈ ਮਿਲ ਕੇ ਕੰਮ ਕਰਨਗੇ¢ ਉਨ੍ਹਾਂ ਕਿਹਾ ਕਿ ਐਸ.ਸੀ. ਕਮਿਸ਼ਨ ਦਲਿਤ ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਿਹਾ ਹੈ ਤੇ ਉਨ੍ਹਾਂ ਇਸ ਮÏਕੇ ਐਸ.ਸੀ. ਭਾਈਚਾਰੇ ਨੂੰ ਵੱਖ ਵੱਖ ਖੇਤਰਾਂ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣੂੰ ਕਰਾਇਆ ¢ ਇਸ ਮÏਕੇ ਅਕਸ਼ੇ ਰਾਜ, ਧਰਮਵੀਰ ਸੇਠੀ, ਕਨੌਜ ਦਾਨਵ ਆਦਿ ਹਾਜ਼ਰ ਸਨ¢