ਲੁਧਿਆਣਾ, 19 ਫਰਵਰੀ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਅੰਤਰ-ਰਾਸ਼ਟਰੀ ਮਾਤਾ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਮਾਤ-ਭਾਸ਼ਾ ਮੇਲਾ 21 ਫਰਵਰੀ, ਦਿਨ ਸ਼ਨੀਚਰਵਾਰ ਨੂੰ ਪੰਜਾਬੀ ਭਵਨ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੱਸਿਆ ਕਿ ਮਾਤ-ਭਾਸ਼ਾ ਦਿਵਸ ਮÏਕੇ ਪੰਜਾਬ ਦੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਪੰਜਾਬੀ ਕਹਾਣੀ ਸਿਰਜਣ, ਕਾਵਿ-ਸਿਰਜਣ, ਪੰਜਾਬੀ ਲੋਕਗੀਤ, ਸਭਿਆਚਾਰਕ ਪ੍ਰਸ਼ਨੋਤਰੀ, ਪੰਜਾਬੀ ਕਵਿਤਾ ਪੋਸਟਰ ਮੁਕਾਬਲਾ, ਪੰਜਾਬੀ ਕਾਵਿ-ਉਚਾਰਣ, ਅਖਾਣ ਅਤੇ ਮੁਹਾਵਰੇ ਭਰਪੂਰ ਵਾਰਤਾਲਾਪ ਅਤੇ ਅਖਰਕਾਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੀਆਂ | ਉਨ੍ਹਾਂ ਦੱਸਿਆ ਕਿ ਅਕਾਦਮੀ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਪੁਸਤਕਾਂ ਦੇ ਰੂਪ ਵਿਚ ਪਹਿਲਾ, ਦੂਜਾ ਤੇ ਤੀਜਾ ਇਨਾਮ ਦਿੱਤੇ ਜਾਣਗੇ ਅਤੇ ਜਿਸ ਕਾਲਜ ਦੀ ਟੀਮ ਨੇ ਸਮੁੱਚੇ ਰੂਪ ਵਿਚ ਜ਼ਿਆਦਾ ਅੰਕ ਪ੍ਰਾਪਤ ਕੀਤੇ ਹੋਣਗੇ ਉਸ ਨੂੰ ਮਾਤ-ਭਾਸ਼ਾ ਟਰਾਫ਼ੀ ਦਿੱਤੀ ਜਾਵੇਗੀ¢ ਮੇਲੇ ਦੇ ਸੰਯੋਜਕ ਡਾ. ਗੁਰਚਰਨ ਕÏਰ ਕੋਚਰ ਅਤੇ ਤ੍ਰੈਲੋਚਨ ਲੋਚੀ ਨੇ ਦੱਸਿਆ ਮੇਲੇ ਸੰਬੰਧੀ ਕਾਲਜਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇ ਕਿਸੇ ਕਾਲਜ ਨੂੰ ਸੱਦਾ ਪੱਤਰ ਸਮੇਂ ਸਿਰ ਨਹੀਂ ਮਿਲਦਾ ਤਾਂ ਉਹ ਵੀ 21 ਫਰਵਰੀ ਨੂੰ ਪੰਜਾਬੀ ਭਵਨ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ¢ ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਕਾਲਜਾਂ ਦੇ ਵਿਦਿਆਰਥੀ ਆਪਣੀ ਸੰਸਥਾ ਦੇ ਮੁਖੀ ਤੋਂ ਅਧਿਕਾਰ ਪੱਤਰ ਨਾਲ ਲੈ ਕੇ ਆਉਣ | ਉਨ੍ਹਾਂ ਦੀ ਰਜਿਸਟ੍ਰੇਸ਼ਨ ਸਵੇਰੇ 9.00 ਵਜੇ ਤੋਂ ਲੈ ਕੇ 10.00 ਵਜੇ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ¢