18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ 65ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ <br/>

ਆਪਣੀ ਯੋਗਤਾ ਦੇ ਜੋਹਰ ਦਿਖਾਉਂਦੇ ਹੋਏ ਖਿਡਾਰੀ ਅਤੇ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ | ਤਸਵੀਰ-ਜਰਨੈਲ ਸਿੰਘ ਪੱਟੀ <br/> 20-02-2026
ਆਲਮਗੀਰ, 19 ਫਰਵਰੀ (ਜਰਨੈਲ ਸਿੰਘ ਪੱਟੀ)-ਸਪੋਰਟਸਮੈਨਸ਼ਿਪ ਅਤੇ ਇੱਕਜੁੱਟਤਾ ਨੂੰ ਇੱਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਸਥਾਨਕ ਗੁਰੂ ਨਾਨਕ ਦੇਵ ਇੰਜੀਨਅਰਿੰਗ ਕਾਲਜ ਗਿੱਲ ਪਾਰਕ, ਲੁਧਿਆਣਾ ਨੇ 65ਵੀਂ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕਾਲਜ ਦੇ ਸਪੋਰਟਸ ਕੰਪਲੈਕਸ ਵਿਚ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਅਤੇ ਉਲੰਪਿਕ ਟਾਰਚ ਜਗ੍ਹਾ ਕੇ ਕੀਤੀ ਗਈ | ਪ੍ਰੋਗਰਾਮ ਵਿਚ ਪਦਮਸ਼੍ਰੀ ਬਲਦੇਵ ਸਿੰਘ ਨਾਮੀ ਭਾਰਤੀ ਹਾਕੀ ਕੋਚ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਝੰਡਾ ਲਹਿਰਾ ਕੇ ਸਪੋਰਟਸ ਮੀਟ ਸ਼ੁਰੂ ਕਰਵਾਉਣ ਉਪਰੰਤ ਉਨ੍ਹਾਂ ਨੇ ਖਿਡਾਰੀਆਂ ਨੂੰ ਨਿਰਪੱਖ ਖੇਡ ਤਹਿਤ ਟੀਮ ਵਰਕ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਖੇਡ ਗਤੀਵਿਧੀਆਂ ਨੂੰ ਸ਼ਰੀਰਕ ਅਤੇ ਮਾਨਸਿਕ ਵਿਕਾਸ ਲਈ ਵੀ ਬਹੁਤ ਜ਼ਰੂਰੀ ਦੱਸਿਆ | ਰਾਕੇਸ਼ ਵਰਮਾ ਏ.ਡੀ.ਸੀ. (ਜੀ), ਲੁਧਿਆਣਾ ਨੇ ਵੀ ਬਤੌਰ ਗੈਸਟ ਆਫ਼ ਆਨਰ, ਪ੍ਰੋਗਰਾਮ ਵਿਚ ਹਾਜ਼ਰੀ ਭਰੀ | ਇਸ ਦੌਰਾਨ ਕਾਲਜ ਭੰਗੜਾ ਟੀਮ ਨੇ ਵੀ ਇੱਕ ਪ੍ਰਭਾਵਸ਼ਾਲੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ | ਸਪੋਰਟਸ ਮੀਟ ਦੇ ਪਹਿਲੇ ਦਿਨ 1500 ਮੀਟਰ, 100 ਮੀਟਰ, 110 ਮੀਟਰ ਹਰਡਲਜ਼, ਜੈਵਲਿਨ ਥਰੋਅ, ਹਾਈ ਜੰਪ, ਟਰਿਪਲ ਜੰਪ, 400 ਮੀਟਰ, 5000 ਮੀਟਰ, ਰੱਸਾ ਕੱਸੀ, ਸ਼ਾਟ ਪੁੱਟ, 4__1MP__400 ਰੀਲੇਅ ਆਦਿ ਮੁਕਾਬਲੇ ਕਰਵਾਏ ਗਏ | ਡਾ. ਸਹਿਜਪਾਲ ਸਿੰਘ, ਪਿ੍ੰਸੀਪਲ ਜੀ.ਐਨ.ਡੀ.ਈ.ਸੀ. ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪ੍ਰਬੰਧਕੀ ਕਮੇਟੀ ਡਾ. ਹਰਵਿੰਦਰ ਸਿੰਘ, ਡਾ. ਗੁੰਜਨ ਭਾਰਦਵਾਜ, ਸ਼ਮਿੰਦਰ ਸਿੰਘ ਦਾ ਐਥਲੈਟਿਕ ਮੀਟ ਦਾ ਸਫ਼ਲਤਾ ਪੂਰਵਕ ਆਯੋਜਨ ਕਰਵਾਉਣ ਲਈ ਸ਼ਲਾਘਾ ਕੀਤੀ | ਇਸ ਮੌਕੇ ਇਕਬਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਖੇਡਾਂ ਦੇ ਅਹਿਮ ਯੋਗਦਾਨ ਬਾਰੇ ਚਾਨਣਾ ਪਾਇਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਜੀਵਨ ਵਿਚ ਵੀ ਖੇਡ ਭਾਵਨਾ ਨੂੰ ਅਪਨਾਉਣ ਦਾ ਸੁਨੇਹਾ ਵੀ ਦਿੱਤਾ |

ਪਿਛਲੀ ਖ਼ਬਰ ਕਿ੍ਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਭਵਨ ਰਕਬਾ 'ਚ 'ਰਿਸ਼ਤਿਆਂ ਦਾ ਸਤਿਕਾਰ' ਵਿਸ਼ੇ 'ਤੇ ਵਿਚਾਰ ਗੋਸ਼ਟੀ <br/> ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪੰਜਾਬੀ ਮਾਤ-ਭਾਸ਼ਾ ਮੇਲਾ 21 ਨੂੰ ਮਨਾਇਆ ਜਾਵੇਗਾ-ਡਾ. ਪੰਧੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।