17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਦਿਆਨੰਦ ਹਸਪਤਾਲ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਦਿਆਨੰਦ ਹਸਪਤਾਲ ਵਿਖੇ ਕਰਵਾਏ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਵਿਚ ਸੰਬੋਧਨ ਕਰਦੇ ਹੋਏ ਹਸਪਤਾਲ ਮੈਨੇਜਿੰਗ ਸੁਸਾਇਟੀ ਦੇ ਖ਼ਜ਼ਾਨਚੀ ਮੁਕੇਸ਼ ਵਰਮਾ¢ ਅਜੀਤ ਤਸਵੀਰ <br/> 20-02-2026
ਲੁਧਿਆਣਾ, 19 ਫਰਵਰੀ (ਡਾ. ਤਰਲੋਚਨ ਸਿੰਘ)-ਵਿਸ਼ਵ ਕੈਂਸਰ ਦਿਵਸ ਮÏਕੇ ਦਿਆਨੰਦ ਹਸਪਤਾਲ ਦੇ ਗਾਇਨੀਕੋਲੋਜੀ ਅਤੇ ਪ੍ਰਸੂਤੀ ਵਿਭਾਗ ਵਲੋਂ ਕੈਂਸਰ ਰੋਕਥਾਮ ਤੇ ਸ਼ੁਰੂਆਤੀ ਪਛਾਣ ਦੀ ਮਹੱਤਤਾ ਬਾਰੇ ਅਕਾਦਮਿਕ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ¢ ਇਹ ਪ੍ਰੋਗਰਾਮ ਹਸਪਤਾਲ ਮੈਨੇਜਿੰਗ ਸੋਸਾਇਟੀ ਦੇ ਸਕੱਤਰ ਬਿਪਿਨ ਗੁਪਤਾ ਦੀ ਅਗਵਾਈ ਹੇਠ ਕਰਵਾਇਆ, ਜਿਸ ਵਿਚ ਖ਼ਜ਼ਾਨਚੀ ਮੁਕੇਸ਼ ਵਰਮਾ, ਪਿ੍ੰਸੀਪਲ ਡਾ. ਜੀ.ਐਸ. ਵਾਂਡਰ, ਡੀਨ ਡਾ. ਸੰਦੀਪ ਕੌਸ਼ਲ ਅਤੇ ਮੈਡੀਕਲ ਸੁਪਰਡੈਂਟ ਡਾ. ਸੰਦੀਪ ਸ਼ਰਮਾ, ਵਿਭਾਗ ਦੀ ਮੁਖੀ ਅਤੇ ਐਡੀਸ਼ਨਲ ਮੈਡੀਕਲ ਸੁਪਰਡੈਂਟ ਡਾ. ਆਸ਼ਿਮਾ ਤਨੇਜਾ ਵੀ ਸ਼ਾਮਿਲ ਹੋਏ¢ ਇਸ ਮÏਕੇ ਹਸਪਤਾਲ ਦੇ ਓ.ਪੀ.ਡੀ. ਮਰੀਜ਼ਾਂ ਲਈ ਕੈਂਸਰ ਜਾਗਰੂਕਤਾ ਸੈਸ਼ਨ ਕਰਵਾਏ ਗਏ ¢ ਰਿਹਾਇਸ਼ੀ ਡਾਕਟਰਾਂ ਲਈ ਕੁਇਜ਼ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ¢ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਜਾਗਰੂਕਤਾ ਮੁਹਿੰਮ ਦੇ ਤਹਿਤ ਅਰਬਨ ਹੈਲਥ ਸੈਂਟਰ, ਸ਼ਿਮਲਾਪੁਰੀ ਅਤੇ ਰੂਰਲ ਹੈਲਥ ਸੈਂਟਰ, ਪੋਹੀੜ ਵਿਚ ਵੀ ਇਹ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਮਰੀਜ਼ਾਂ ਨੂੰ ਕੈਂਸਰ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਛਾਤੀ ਅਤੇ ਗਰਭਾਸ਼ਯ ਕੈਂਸਰ ਦੀ ਮੁਫ਼ਤ ਜਾਂਚ ਕੀਤੀ ਗਈ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਕੀਰਤਨ ਲੜੀ ਦੀ ਸੰਪੂਰਨਤਾ <br/> ਅਗਲੀ ਖ਼ਬਰ ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਨੌਜਵਾਨ ਦੀ ਜ਼ਮਾਨਤ ਅਰਜ਼ੀ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।