17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਕੀਰਤਨ ਲੜੀ ਦੀ ਸੰਪੂਰਨਤਾ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਕੀਰਤਨ ਦੀ ਸੇਵਾ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 20-02-2026
ਲੁਧਿਆਣਾ, 19 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸਗ ਸਭਾ ਦੀਆ ਬੀਬੀਆਂ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਚਲਾਈ ਜਾ ਰਹੀ ਘਰ ਘਰ ਕੀਰਤਨ ਲੜੀ ਜੋ ਕਿ ਜਨਵਰੀ ਸੰਗਰਾਂਦ ਵਾਲੇ ਦਿਨ ਤੋਂ ਆਰੰਭ ਕੀਤੀ ਗਈ ਸੀ | ਜਿਸ ਵਿਚ ਸੰਗਤਾਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਅਤੇ ਆਪਣੇ ਆਪਣੇ ਘਰਾਂ ਵਿਚ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਅਤੇ ਕੀਰਤਨ ਕਰਵਾਏ | ਮਾਘ ਮਹੀਨੇ ਦੀ ਘਰ ਘਰ ਕੀਰਤਨ ਲੜੀ ਦੀ ਸੰਪੂਰਨਤਾ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਕੀਤੀ ਗਈ, ਜਿਸ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ, ਚੌਪਈ ਸਾਹਿਬ ਜੀ ਦੇ ਪਾਠ ਅਤੇ ਕੀਰਤਨ ਦੀ ਸੇਵਾ ਵੀ ਨਿਭਾਈ ਗਈ | ਬਾਅਦ ਵਿਚ ਬੀਬੀ ਦਵਿੰਦਰ ਕੌਰ, ਸਤਨਾਮ ਕੌਰ, ਜਸਪਾਲ ਕੌਰ, ਮਨਮੀਤ ਕੌਰ ਅਤੇ ਬੀਬੀ ਜਸਲੀਨ ਕੌਰ ਨੇ ਵੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜਸ ਨਾਲ ਜੋੜਿਆ | ਆਨੰਦ ਸਾਹਿਬ ਦੀ ਸੇਵਾ ਬੀਬੀ ਜਸਲੀਨ ਕੌਰ ਨੇ ਨਿਭਾਈ | ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਜਿਨ੍ਹਾਂ ਬੀਬੀਆਂ ਨੇ ਰੋਜਾਨਾ ਘਰ ਘਰ ਜਾ ਕੇ ਕੀਰਤਨ ਦੀ ਸੇਵਾ ਕੀਤੀ ਉਨ੍ਹਾਂ ਸਾਰੀਆ ਬੀਬੀਆਂ ਨੂੰ ਵੀ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ | ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਏ ਗਏ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਤਰਲੋਕ ਸਿੰਘ ਸਚਦੇਵਾ, ਬੀਬੀ ਮਨਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਸਿਮਰਨ ਕੌਰ, ਬੀਬੀ ਅਮਿ੍ਤਪਾਲ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਕਰਮਜੀਤ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਰਵਿੰਦਰ ਕੌਰ ਰਹੈਜਾ, .ਅਮਿ੍ਤ ਕੌਰ, ਬੀਬੀ ਸਿਮਰਨ ਕੌਰ, ਜਸਵਿੰਦਰ ਕੌਰ ਪਾਇਲ, ਨਿਰਮਲ ਕੌਰ ਪਾਇਲ, ਹਰਜੀਤ ਕੌਰ ਘਈ, ਮਨਪ੍ਰੀਤ ਕੌਰ, ਜਸਵਿੰਦਰ ਕੌਰ ਸੋਢੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 22ਵੇਂ ਅੰਮਿ੍ਤ ਸਾਗਰ ਸ਼ੁਕਰਾਨਾ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ- ਮੱਕੜ, ਭਾਟੀਆ <br/> ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਵਿਸ਼ਵ ਕੈਂਸਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।