ਲੁਧਿਆਣਾ, 19 ਫਰਵਰੀ (ਡਾ. ਤਰਲੋਚਨ ਸਿੰਘ)-ਆਧੁਨਿਕ ਯੁੱਗ ਵਿਚ ਸਮਾਜ ਨੇ ਭਾਵੇਂ ਕਈ ਖੇਤਰਾਂ ਵਿਚ ਉੱਨਤੀ ਹਾਸਲ ਕਰ ਲਈ ਹੈ, ਪਰ ਅੱਜ ਵੀ ਕੁੱਝ ਅਜਿਹੀਆਂ ਸਮਾਜਿਕ ਕੁਰੀਤੀਆਂ ਹਨ ਜੋ ਮਾਨਵਤਾ 'ਤੇ ਧੱਬਾ ਹਨ¢ ਇਨ੍ਹਾਂ ਵਿਚੋਂ ਇਕ ਹੈ ਮਾਦਾ ਭਰੂਣ ਹੱਤਿਆ ਜੋ ਸਭ ਤੋਂ ਗੰਭੀਰ ਅਤੇ ਚਿੰਤਾਜਨਕ ਸਮੱਸਿਆ ਹੈ¢ ਇਹ ਨਾ ਸਿਰਫ਼ ਕਾਨੂੰਨਨ ਅਪਰਾਧ ਹੈ, ਸਗੋਂ ਇਕ ਨੈਤਿਕ ਪਾਪ ਅਤੇ ਸਮਾਜਿਕ ਅਨਿਆਂ ਵੀ ਹੈ¢ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰਮਨਦੀਪ ਕÏਰ ਦੀ ਅਗਵਾਈ ਹੇਠ ਮਾਦਾ ਭਰੂਣ ਹੱਤਿਆ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਦੱਸਿਆ ਕਿ ਲੜਕੀਆਂ ਅਤੇ ਲੜਕਿਆਂ ਵਿਚ ਸਮਾਨਤਾ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ¢ ਇਸ ਸਬੰਧ ਵਿਚ ਸਰਕਾਰੀ ਡਿਸਪੈਂਸਰੀ, ਹੈਬੋਵਾਲ ਕਲਾਂ ਵਿਖੇ ਇਕ ਜਾਗਰੂਕਤਾ ਕੈਂਪ ਦÏਰਾਨ ਅÏਰਤਾਂ ਨੂੰ ਜਾਗਰੂਕ ਕਰਦਿਆਂ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਤਹਿਤ ਲੜਕੀਆਂ ਦੀ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ |