17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਨਵਰਾਹੀ ਘੁਗਿਆਣਵੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 20-02-2026
ਲੁਧਿਆਣਾ, 19 ਫ਼ਰਵਰੀ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਵਰਾਹੀ ਘੁਗਿਆਣਵੀ ਉੱਘੇ ਪੰਜਾਬੀ ਕਵੀ ਸਨ | ਉਹ ਅਧਿਆਪਨ ਦੀਆਂ ਸੇਵਾਵਾਂ ਨਿਭਾਉਦੇ ਹੋਏ ਮੁਲਾਜ਼ਮ ਅਤੇ ਲੇਖਕ ਜਥੇਬੰਦੀਆਂ ਵਿਚ ਸਰਗਰਮ ਰਹੇ | ਸੀਨੀ. ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਨਵਰਾਹੀ ਘੁਗਿਆਣਵੀ ਨੇ ਪ੍ਰਾਇਮਰੀ ਟੀਚਰ ਤੋਂ ਸ਼ੁਰੂਆਤ ਕਰਕੇ ਪਿ੍ੰਸੀਪਲ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ | ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੱਸਿਆ ਕਿ ਨਵਰਾਹੀ ਘੁਗਿਆਣਵੀ ਦਾ ਅਸਲ ਨਾਮ ਫੌਜਾ ਸਿੰਘ ਬਰਾੜ ਸੀ ਅਤੇ ਸਾਹਿਤਕ ਨਾਮ ਨਵਰਾਹੀ ਘੁਗਿਆਣਵੀ ਸੀ | ਉਨ੍ਹਾਂ ਨੇ 'ਘਾਲਣਾ', 'ਥਲਾਂ ਦੀ ਰੇਤ', 'ਅੰਬੀਆਂ','ਛਹਿਬਰ', 'ਮਾਹੌਲ', 'ਲਗ਼ਰਾਂ', 'ਮਹਿਤਾਬ ਨਾਮਾ' ਸਮੇਤ ਕਈ ਮੁੱਲਵਾਨ ਪੁਸਤਕਾਂ ਦੀ ਰਚਨਾ ਕੀਤੀ | ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ,, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ,ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ.ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ,ਜਨਮੇਜਾ ਜੌਹਲ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਦੀਪ ਜਗਦੀਪ ਸਿੰਘ, ਪ੍ਰੋ. ਬਲਵਿੰਦਰ ਚਹਿਲ, ਕਰਮਜੀਤ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ |
ਪਿਛਲੀ ਖ਼ਬਰ -ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਵਿਧਾਇਕ ਛੀਨਾ ਨੇ ਢੰਡਾਰੀ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਕੀ... ਅਗਲੀ ਖ਼ਬਰ ਵੱਖ-ਵੱਖ ਮੰਦਰਾਂ 'ਚ ਮਹਾਂਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸ਼ਰਧਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।