01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ <br/>

ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਵਿਦਿਆਰਥਣਾਂ ਨਾਲ ਪਿ੍ੰਸੀਪਲ ਡਾ. ਤਿ੍ਪਤਾ ਤੇ ਹੋਰ | ਅਜੀਤ ਤਸਵੀਰ <br/> 23-02-2026
ਲੁਧਿਆਣਾ, 22 ਫਰਵਰੀ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫ਼ਾਰ ਵੁਮੈਨ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਤਿ੍ਪਤਾ ਦੀ ਅਗਵਾਈ ਹੇਠ ਪੰਜਾਬੀ ਸੋਸਾਇਟੀ ਵਲੋਂ ਡਾ. ਜਸਵੀਰ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਤਿ੍ਪਤਾ ਨੇ ਕਿਹਾ ਕਿ ਪ੍ਰੋਗਰਾਮ ਦਾ ਉਦੇਸ਼ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਿਤ ਕਰਨਾ ਹੈ, ਜੋ ਸਾਡੀ ਸਾਂਸਕਿ੍ਤਿਕ ਪਛਾਣ ਅਤੇ ਵਿਰਾਸਤ ਦਾ ਅਟੁੱਟ ਅੰਗ ਹੈ | ਇਸ ਮੌਕੇ ਕਵਿਤਾ ਪਾਠ ਅਤੇ ਪੰਜਾਬੀ ਸਭਿਆਚਾਰ ਸਬੰਧੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥਣਾਂ ਨੇ ਰੰਗ-ਬਿਰੰਗੇ ਲੋਕਗੀਤ ਅਤੇ ਪਰੰਪਰਾਗਤ ਨਿ੍ਤ ਪ੍ਰਸਤੁਤ ਕਰਕੇ ਪੰਜਾਬੀ ਵਿਰਾਸਤ ਦੀ ਝਲਕ ਪੇਸ਼ ਕੀਤੀ ਅਤੇ ਸਮਾਗਮ ਰਾਸ਼ਟਰੀ ਗਾਣ ਨਾਲ ਸਮਾਪਤ ਕੀਤਾ ਗਿਆ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ <br/> ਅਗਲੀ ਖ਼ਬਰ ਮਿਡ ਮਈ ਤੋਂ ਸ਼ੁਰੂ ਹੋਵੇਗਾ ਹਾਊਸਿੰਗ ਸੈਂਸਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।