01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ¢ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰੇਣੂ ਸ਼ਰਮਾ ਵਾਪਸੀ ਵਿਸ਼ਵਕਰਮਾ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪਵਨਦੀਪ ਸਿੰਘ ਵਾਸੀ ਮੁੰਡੀਆਂ ਕਲਾਂ, ਬਮਲੇਸ਼ ਕੁਮਾਰ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਮਾਲਵਾ ਸਕੂਲ ਦੇ ਬਾਹਰੋਂ ਚੋਰਾਂ ਵਲੋਂ ਗਗਨਦੀਪ ਸਿੰਘ ਵਾਸੀ ਫ਼ੀਲਡ ਗੰਜ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕਰ ਲਿਆ ਗਿਆ ਹੈ¢
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਯੁੱਧਵੀਰ ਰਾਣਾ ਵਾਸੀ ਜੀਕੇ ਅਸਟੇਟ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢
ਵਿਆਹ ਦਾ ਝਾਂਸਾ ਦੇ ਕੇ ਲੜਕੀ ਵਰਗਲਾਈ
ਪੁਲਿਸ ਨੇ ਅਹਿਸਾਨ ਅਹਿਮਦ ਵਾਸੀ ਗੁਰਦੇਵ ਨਗਰ ਦੀ ਸ਼ਿਕਾਇਤ 'ਤੇ ਚਾਂਦ ਅਨਸਾਰੀ ਵਾਸੀ ਦੇਹਰਾਦੂਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ 15 ਸਾਲਾਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਲੜਕੀ ਦਾ ਪਤਾ ਨਹੀਂ ਲੱਗਾ ਹੈ¢
ਚੋਰੀਸ਼ੁਦਾ ਵਾਹਨਾਂ ਸਮੇਤ ਕਾਬੂ
ਪੁਲਿਸ ਨੇ ਨਵਜੋਤ ਸਿੰਘ ਅਤੇ ਹਰਨੇਕ ਸਿੰਘ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ¢ ਕਥਿਤ ਦੋਸ਼ੀਆਂ ਨੇ ਇਹ ਮੋਟਰਸਾਈਕਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਚੋਰੀ ਕੀਤੇ ਸਨ¢ ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਸੰਨੀ ਪੁੱਤਰ ਸੁਲੱਖਣ ਸਿੰਘ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਪੁੱਡਾ ਗਰਾਊਾਡ ਸਿਵਲ ਹਸਪਤਾਲ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢

ਪਿਛਲੀ ਖ਼ਬਰ ਅੰਮਿ੍ਤਬਾਣੀ ਦੇ ਪਾਵਨ ਪਾਠ ਨਾਲ 9 ਰੋਜ਼ਾ ਸਵਦੇਸ਼ੀ ਮੇਲੇ ਦਾ ਹੋਇਆ ਆਗਾਜ਼ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।