02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਾਜਾਇਜ਼ ਢੰਗ ਨਾਲ ਰੇਤ ਕੱਢਣ ਦੇ ਮਾਮਲੇ ਵਿਚ ਛੇ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-02-2026
ਲੁਧਿਆਣਾ, 22 ਫਰਵਰੀ (ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਸਤਲੁਜ ਦਰਿਆ ਨੇੜੇ ਪੈਂਦੇ ਪਿੰਡ ਕਾਸਾਬਾਦ ਵਿਚ ਨਜਾਇਜ਼ ਢੰਗ ਨਾਲ ਰੇਤ ਕੱਢਣ ਦੇ ਮਾਮਲੇ ਵਿਚ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਈਨਿੰਗ ਇੰਸਪੈਕਟਰ ਲਕਸ਼ੇ ਗਰਗ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਸਿਮਰਨ ਵਾਸੀ ਕੁਤਬੇਵਾਲ ਸੋਨੂ ਵਾਸੀ ਕੁਤਬੇਵਾਲ ਅਤੇ ਤਿੰਨ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵੱਲੋਂ ਸਤਲੁਜ ਦਰਿਆ ਵਿਚ ਨਜਾਇਜ਼ ਢੰਗ ਨਾਲ ਰੇਤ ਕੱਢੀ ਜਾ ਰਹੀ ਸੀ | ਪੁਲਿਸ ਵੱਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ, ਪਰ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਜਾ ਚੁੱਕੀ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਹੈਬੋਵਾਲ ਵਿਚ ਗੁੰਡਾਗਰਦੀ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ <br/> ਅਗਲੀ ਖ਼ਬਰ ਨਸ਼ਾ ਕਰਦੇ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।