02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਸਾਕਾ ਨਨਕਾਣਾ ਸਾਹਿਬ ਅਤੇ ਜੈਤੋ ਦੇ ਮੋਰਚੇ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਕਰਵਾਏ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਕਮੇਟੀ ਮੈਂਬਰ | ਤਸਵੀਰ-ਸੇਵਕ ਸਿੰਘ <br/> 23-02-2026
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸਾਕਾ ਨਨਕਾਣਾ ਸਾਹਿਬ ਅਤੇ ਜੈਤੋਂ ਦੇ ਮੋਰਚੇ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਪ੍ਰਚਾਰਕਾਂ ਨੇ ਹਾਜਰੀਆਂ ਭਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮਾਂ 'ਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੂਰਜ ਪ੍ਰਕਾਸ਼ ਕਥਾ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਪੰਥ ਪ੍ਰਸਿੱਧ ਰਾਗੀ ਭਾਈ ਤਾਜੇਸ਼ਵਰ ਸਿੰਘ ਕੇਸਗੜ੍ਹ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਵਣ ਕਰਵਾਏ ਅਤੇ ਗੁਰੂ ਜਸ ਨਾਲ ਜੋੜਿਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ, ਗੁਰਦੀਪ ਸਿੰਘ ਕਾਲੜਾ ਅਤੇ ਤਜਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਰਾਗੀ ਜੱਥੇ ਦਾ ਸਨਮਾਨ ਕੀਤਾ ਅਤੇ ਬਾਅਦ 'ਚ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਜੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਸਾਕਾ ਨਨਕਾਣਾ ਸਾਹਿਬ ਦੇ ਕਾਰਨ ਦੱਸੇ ਅਤੇ 180 ਦੇ ਕਰੀਬ ਹੋਏ ਸ਼ਹੀਦ ਸਿੰਘਾਂ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਲੱਛਮਣ ਸਿੰਘ, ਭਾਈ ਦਲੀਪ ਸਿੰਘ ਦੀ ਹੋਈ ਸ਼ਹੀਦੀ ਵਾਰੇ ਅਤੇ ਛੋਟੀ ਉਮਰੇ ਹੋਏ ਸ਼ਹੀਦ ਦਰਬਾਰਾ ਸਿੰਘ ਦੀ ਸਹੀਦੀ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ | ਸੰਗਤਾਂ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸ਼ਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਤਰਲੋਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 22ਵਾਂ ਅੰਮਿ੍ਤ ਸਾਗਰ ਸ਼ੁਕਰਨਾ ਸਮਾਗਮ ਜੈਕਾਰਿਆਂ ਦੀ ਗੂੰਜ 'ਚ ਹੋਇਆ ਸਮਾਪਤ <br/> ਅਗਲੀ ਖ਼ਬਰ 'ਆਪ' ਸਰਕਾਰ ਨੇ ਚਹੁਮੁਖੀ ਵਿਕਾਸ ਦੇ ਨਾਲ ਸਿੱਖਿਆ ਕ੍ਰਾਂਤੀ ਅਤੇ ਸਿਹਤ ਸਹੂਲਤਾਂ 'ਚ ਲਿਆਂਦੀ ਵੱਡੀ ਤਬਦੀਲੀ-ਮਿੱਠੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।