02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸ਼੍ਰੋਮਣੀ ਅਕਾਲੀ ਦਲ ਨੇ ਬੱਲੀ ਨੂੰ ਕੀਤਾ ਸਰਕਲ ਮੁੰਡੀਆਂ ਕਲਾਂ ਦਾ ਪ੍ਰਧਾਨ ਨਿਯੁਕਤ

ਸ਼ਰਨਜੀਤ ਸਿੰਘ ਢਿੱਲੋਂ, ਬਲਜੀਤ ਸਿੰਘ ਬੱਲੀ | <br/> 23-02-2026
ਭਾਮੀਆਂ ਕਲਾਂ, 22 ਫਰਵਰੀ (ਜਤਿੰਦਰ ਭੰਬੀ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ | ਇਸ ਕੜੀ ਨੂੰ ਅੱਗੇ ਤੋਰਦਿਆਂ ਨੌਜਵਾਨ ਯੂਥ ਆਗੂ ਬਲਜੀਤ ਸਿੰਘ ਬੱਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਸਰਕਲ ਮੁੰਡੀਆਂ ਦੇ ਪ੍ਰਧਾਨ ਥਾਪਦੇ ਹੋਏ ਕਿਹਾ ਕਿ ਬੱਲੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੀ ਅਣਥੱਕ ਮਿਹਨਤ ਨੂੰ ਦੇਖਦੇ ਹੋਏ ਇਸ ਨੌਜਵਾਨ ਯੂਥ ਆਗੂ ਨੂੰ ਸਰਕਲ ਮੁੰਡੀਆਂ ਕਲਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਬਲਜੀਤ ਸਿੰਘ ਬੱਲੀ ਨੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਸਨਮਾਨ ਦੇ ਉਹ ਹਮੇਸ਼ਾ ਧੰਨਵਾਦੀ ਰਹਿਣਗੇ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਭਾਜਪਾ ਦਫਤਰ ਦੇ ਸਾਹਮਣੇ ਦਿੱਤਾ ਧਰਨਾ <br/> ਅਗਲੀ ਖ਼ਬਰ ਮੋਬਾਈਲ ਫ਼ੋਨ ਦੀ ਵਰਤੋਂ ਦਾ ਨਿੱਤ ਦਿਨ ਵੱਧ ਰਿਹਾ ਰੁਝਾਨ-ਵਰਦਾਨ ਜਾਂ ਸ਼ਰਾਪ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।