02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

243 ਘੰਟੇ ਦੇ ਅਖੰਡ ਮਹਾਂਯੱਗ ਦੇ ਸੰਪਨ ਹੋਣ 'ਤੇ ਮਹੰਤ ਪ੍ਰਵੀਨ ਚੌਧਰੀ ਨੇ ਧਾਮ ਸੇਵਕਾਂ ਸਮੇਤ ਯੋਗਦਾਨ ਪਾਉਣ ਵਾਲਿਆਂ ਦਾ ਕੀਤਾ ਧੰਨਵਾਦ <br/>

ਮਾਂ ਬਗਲਾਮੁਖੀ ਧਾਮ ਦੇ ਮੁਖੀ ਮਹੰਤ ਪ੍ਰਵੀਨ ਚੌਧਰੀ ਮਾਂ ਦਾ ਗੁਣਗਾਨ ਕਰਨ ਸਮੇਂ | (ਸੱਜੇ) ਮਹਾਂਅਖੰਡ ਯੱਗ ਦੀ ਸੰਪੂਰਨਤਾ ਸਮੇਂ ਮਾਂ ਬਗਲਾ ਮੁਖੀ ਧਾਮ ਵਿਖੇ ਹਾਜ਼ਰ ਸ਼ਰਧਾਲੂ | ਅਜੀਤ ਤਸਵੀਰਾਂ <br/> 23-02-2026
ਲੁਧਿਆਣਾ, 22 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਮਾਂ ਬਗਲਾਮੁਖੀ ਧਾਮ ਵਿਖੇ ਆਯੋਜਿਤ 243 ਘੰਟੇ ਦੇ ਅਖੰਡ ਯੱਗ ਦੇ ਸੁਚਾਰੂ ਸੰਪਨ ਹੋਣ ਤੋਂ ਬਾਅਦ, ਮਹੰਤ ਪ੍ਰਵੀਨ ਚੌਧਰੀ ਨੇ ਪੂਰੇ ਧਾਮ ਦੇ ਪੈਰੋਕਾਰਾਂ ਨਾਲ ਮਿਲ ਕੇ ਮਾਂ ਬਗਲਾਮੁਖੀ ਦੇ ਚਰਨਾਂ ਵਿਚ ਮੱਥਾ ਟੇਕਿਆ ਅਤੇ ਧੰਨਵਾਦ ਪ੍ਰਗਟ ਕੀਤਾ | ਸਮੂਹ ਪ੍ਰਬੰਧਕ ਕਮੇਟੀ ਨੇ ਵੀ ਮਹੰਤ ਪ੍ਰਵੀਨ ਚੌਧਰੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਸਮਾਗਮ ਬਿਨ੍ਹਾਂ ਕਿਸੇ ਰੁਕਾਵਟ ਦੇ ਪੂਰਾ ਹੋਇਆ | ਮਹੰਤ ਪ੍ਰਵੀਨ ਨੇ 24 ਘੰਟੇ ਦੇ ਯੱਗ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸੇਵਾ ਕਰਨ ਵਾਲੇ ਵਲੰਟੀਅਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ | ਸਮੁੱਚੀ ਸੇਵਕ ਕਮੇਟੀ ਨੇ ਮਨਪ੍ਰੀਤ ਛੱਤਵਾਲ, ਸੁਨੀਲ ਮਹਾਜਨ, ਰਮਨ ਘਈ ਅਤੇ ਜਤਿੰਦਰ ਸੂਦ ਦੀ ਯੋਗ ਅਗਵਾਈ ਦੀ ਸ਼ਲਾਘਾ ਵੀ ਕੀਤੀ, ਜਿਨ੍ਹਾਂ ਨੇ ਮਹਾਂਯੱਗ ਦੌਰਾਨ ਧਾਮ ਦੀ ਵਿਵਸਥਾ ਬਣਾਈ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਦੇਸ਼-ਵਿਦੇਸ਼ ਤੋਂ ਆਏ ਲੱਖਾਂ ਸ਼ਰਧਾਲੂਆਂ ਦੇ ਨਾਲ-ਨਾਲ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਵਪਾਰਕ ਸੰਗਠਨਾਂ ਦੇ ਪ੍ਰਤੀਨਿਧੀਆਂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਕਿਹਾ ਕਿ ਅਖੰਡ ਯੱਗ ਸਥਾਨ ਨੇ ਕੁੰਭ ਮੇਲੇ ਦੇ ਬਰਾਬਰ ਸ਼ਰਧਾ ਅਤੇ ਉਤਸ਼ਾਹ ਦਾ ਅਨੁਭਵ ਕੀਤਾ | ਯੱਗ ਦੀ ਸ਼ੁਰੂਆਤ ਤੋਂ ਲੈ ਕੇ ਇਸ ਦੇ ਪੂਰਾ ਹੋਣ ਤੱਕ ਸਕੂਲੀ ਵਿਦਿਆਰਥੀਆਂ ਦੀ ਰੋਜ਼ਾਨਾ ਹਾਜ਼ਰੀ ਦਾ ਹਵਾਲਾ ਦਿੰਦੇ ਹੋਏ, ਮਹੰਤ ਪ੍ਰਵੀਨ ਚੌਧਰੀ ਨੇ ਕਿਹਾ ਕਿ ਭਾਰਤੀ ਸੱਭਿਆਚਾਰ ਨੂੰ ਜਿੰਦਾ ਰੱਖਣ ਲਈ ਆਉਣ ਵਾਲੀ ਪੀੜ੍ਹੀ (ਬੱਚਿਆਂ) ਵਿੱਚ ਸਿੱਖਿਆ ਦੇ ਨਾਲ-ਨਾਲ ਅਧਿਆਤਮਿਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਧਾਮ ਵਿਚ ਨਿੱਜੀ ਤੌਰ 'ਤੇ ਮੌਜੂਦ ਮਾਂ ਬਗਲਾਮੁਖੀ ਨੇ ਸਾਰੇ ਸ਼ਰਧਾਲੂਆਂ ਦੀ ਮੌਜੂਦਗੀ ਨੇ ਹੀ ਇੰਨੇ ਵੱਡੇ ਸਮਾਗਮ ਨੂੰ ਸਫਲ ਬਣਾਇਆ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਅਨੁਸਾਰ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਹੈ | ਇਸ ਮੌਕੇ ਵਲੰਟੀਅਰ ਕਰਨ ਸ਼ਾਂਡਿਲਿਆ, ਮੋਹਿਤ ਸੂਦ, ਪ੍ਰਸ਼ੋਤਮ ਚੌਧਰੀ, ਰਾਣਾ ਰਣਜੀਤ ਸਿੰਘ, ਸੁਧੀਰ ਮਹਾਜਨ, ਗੌਰਵ ਕਾਲੀਆ, ਜਤਿਨ ਸੂਦ, ਪਰਮਵੀਰ ਚੌਧਰੀ, ਸੰਦੀਪ ਸੂਦ, ਸੁਨੀਲ ਹਾਂਡਾ, ਨਰਿੰਦਰ ਸਿੰਗਲਾ, ਇਕਬਾਲ ਸਿੰਘ, ਬਲਜੀਤ ਤਿ੍ਖਾ, ਗੌਤਮ ਸਚਦੇਵਾ, ਚੌਧਰੀ, ਚੇਤਨ ਟੰਡਨ, ਸਾਹਿਲ ਸਿੰਗਲਾ, ਰਾਜ ਸੋਲੰਕੀ, ਪੰਕਜ ਗੁਪਤਾ, ਦੀਪਕ ਗਰਗ, ਦਿਨੇਸ਼ ਰੱਲੀ, ਵਰੁਣ ਜੈਨ, ਮਨੀਸ਼ ਗੁਪਤਾ, ਵਿਜੇ ਗੁਪਤਾ, ਰਮਨ ਸ਼ਰਮਾ, ਅਦਿੱਤਿਆ ਗੁਪਤਾ, ਵਰੁਣ ਚੋਪੜਾ, ਤੁਸ਼ਾਰ ਬਾਂਸਲ, ਧੀਰਜ ਗੁਪਤਾ, ਜਨਕਰਾਜ ਸਿੰਗਲਾ, ਬੌਬੀ ਖੱਸੀ, ਮੱਕੜ, .ਅਜੈ ਜੈਨ, ਰਵਿੰਦਰ ਸਿੰਘ ਵਾਲੀਆ, ਤੇਜਿੰਦਰ ਮਿਗਲਾਨੀ, ਵਰੁਣ ਦੱਤ, ਭੁਪਿੰਦਰ ਸਿੰਘ, , ਦਵਿੰਦਰ ਵਾਲੀਆ, ਵਿਜੇ ਗੁਪਤਾ, ਸੁਨੀਲ ਹਾਂਡਾ, ਵਰੁਣ ਸ਼ਰਮਾ, ਪਵਨ, ਨਰਿੰਦਰ ਸਿੰਗਲਾ, ਸੁਧੀਰ ਮਹਾਜਨ, ਅਨੁਜ. ਵਧਵਾ, ਜਨਕਰਾਜ, ਨਿਤੇਸ਼ ਸੂਦ, ਮੁਨੀਸ਼ ਸ਼ਰਮਾ, ਆਸ਼ੂਤੋਸ਼, ਪ੍ਰਦੀਪ, ਆਦਿਤਿਆ ਗੁਪਤਾ, ਵਰੁਣ ਚੋਪੜਾ, ਪਰਵੇਸ਼ ਚੱਢਾ, ਆਰੀਅਨ ਚੱਢਾ, ਸੁਨੀਲ, ਹੁਕਮ ਸਿੰਘ, ਸਾਹਿਲ ਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਭਾਜਪਾ ਦਫਤਰ ਦੇ ਸਾਹਮਣੇ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।