19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ <br/>

ਕਾਬੂ ਕੀਤੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਨਾਲ | ਅਜੀਤ ਤਸਵੀਰ <br/> 24-02-2026
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਅਜੇ ਕੁਮਾਰ ਨੇ ਦੱਸਿਆ ਕਿ ਏ.ਐਨ.ਟੀ.ਐਫ. ਦੀ ਏ.ਆਈ.ਜੀ. ਵਸਤਲਾ ਗੁਪਤਾ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਸੰਦੀਪ ਸਿੰਘ, ਮਨਿੰਦਰ ਸਿੰਘ ਅਤੇ ਗੁਰਨੇਕ ਸਿੰਘ ਉਰਫ ਗਗਨੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿੱਲੋ 453 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਪ੍ਰਭਜੋਤ ਸਿੰਘ ਸਰਬ ਸੰਮਤੀ ਨਾਲ ਖੁਰਾਕ ਅਤੇ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਕਾਰੋਬਾਰੀ ਤੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।