19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪ੍ਰਭਜੋਤ ਸਿੰਘ ਸਰਬ ਸੰਮਤੀ ਨਾਲ ਖੁਰਾਕ ਅਤੇ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਬਣੇ <br/>

ਖੁਰਾਕ ਅਤੇ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਵਲੋਂ ਚੁਣੇ ਗਏ ਨਵ ਨਿਯੁਕਤ ਪ੍ਰਧਾਨ ਪ੍ਰਭਜੋਤ ਸਿੰਘ ਨੂੰ ਸਿਰੋਪਾਉ ਪਾ ਕੇ ਸਨਮਾਨ ਕਰਦੇ ਹੋਏ ਸਾਬਕਾ ਪ੍ਰਧਾਨ ਹਰਭਜਨ ਸਿੰਘ ਤੇ ਹੋਰ | ਅਜੀਤ ਤਸਵੀਰ <br/> 24-02-2026
ਲੁਧਿਆਣਾ, 23 ਫਰਵਰੀ (ਜਤਿੰਦਰ ਭੰਬੀ)-ਖੁਰਾਕ ਅਤੇ ਸਪਲਾਈ ਵਿਭਾਗ ਦੀ ਇੰਸਪੈਕਟਰ ਯੂਨੀਅਨ ਵਲੋਂ ਨਵੀਂ ਬਾਡੀ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਭਜੋਤ ਸਿੰਘ ਨਿਰੀਖਕ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਇੰਸਪੈਕਟਰ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਭਜਨ ਸਿੰਘ ਵਲੋਂ ਨਵ ਨਿਯੁਕਤ ਪ੍ਰਧਾਨ ਪ੍ਰਭਜੋਤ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਿਰੀਖਕਾਂ ਦੇ ਹਿਤਾਂ ਵਿਚ ਕੰਮ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਪ੍ਰਭਜੋਤ ਸਿੰਘ ਵਲੋਂ ਉਨ੍ਹਾਂ ਨੂੰ ਪ੍ਰਧਾਨ ਚੁਣੇ ਜਾਣ 'ਤੇ ਸਮੂਹ ਨਿਰੀਖਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਨਵੇਂ ਜੋਸ਼ ਵਿਚ ਪੁਰਾਣੇ ਸਾਥੀਆਂ ਦਾ ਸਹਿਯੋਗ ਲੈ ਕੇ ਕੰਮ ਕਰਨਗੇ ਅਤੇ ਨਿਰੀਖਕਾਂ ਨੂੰ ਆ ਰਹੀਆਂ ਦਿੱਕਤਾਂ ਦਾ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ | ਇਸ ਮੌਕੇ ਅਮਰਿੰਦਰ ਸਿੰਘ ਹੈਪੀ ਅਤੇ ਹੋਰ ਇੰਸਪੈਕਟਰ ਵੀ ਹਾਜ਼ਰ ਸਨ | ਇਸ ਮੌਕੇ ਪ੍ਰਧਾਨ ਪ੍ਰਭਜੋਤ ਸਿੰਘ, ਵਾਈਸ ਪ੍ਰਧਾਨ ਪੁਨੀਤ ਸਿੰਘ, ਜਨਰਲ ਸਕੱਤਰ ਯਾਦਵਿੰਦਰ ਸਿੰਘ, ਖਜ਼ਾਨਚੀ ਰੋਹਿਤ ਸ਼ਰਮਾ, ਮੀਡੀਆ ਇੰਚਾਰਜ ਜਸਵਿੰਦਰ ਪੰਧੇਰ, ਮਨੋਜ, ਅਮਨ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਵਦੇਸ਼ੀ ਮੇਲੇ ਦੇ ਦੂਜੇ ਦਿਨ ਵਪਾਰਕ ਸੰਮੇਲਨ ਚ ਲੋਕਲ ਫ਼ਾਰ ਵੋਕਲ ਦੀ ਗੂੰਜ ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।