19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਜਪ ਤਪ ਚੁਪਹਿਰਾ ਸਮਾਗਮ 26 ਨੂੰ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਵਾਏ ਜਾ ਰਹੇ ਜਪ ਤਪ ਚੁਪਹਿਰਾ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ, ਹੀਰਾ ਸਿੰਘ ਗਾਬੜੀਆ, ਜਗਜੀਤ ਸਿੰਘ ਜੱਗਾ, ਪ੍ਰਲਾਦ ਸਿੰਘ ਢੱਲ, ਮਨਿੰਦਰ ਸਿੰਘ ਆਹੂਜਾ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 24-02-2026
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਜਪ ਤਪ ਚੁਪਹਿਰਾ ਸਮਾਗਮ 26 ਫਰਵਰੀ ਦਿਨ ਵੀਰਵਾਰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ, ਸਮੂਹ ਗੁ: ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਜਪ ਤਪ ਚੁਪਹਿਰਾ ਸਮਾਗਮ 'ਚ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਜਾਣਗੇ, ਉਪਰੰਤ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਸੁਆਮੀ ਜੀ ਸ਼ਹੀਦ ਗੰਜ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਧੰਨ ਧੰਨ ਬਾਬਾ ਦੀਪ ਸਿੰਘ ਜੀ ਚੁਪਹਿਰਾ ਪਰਿਵਾਰ, ਅੰਮਿ੍ਤ ਕੀਰਤਨ ਸੇਵਾ ਸੁਸਾਇਟੀ, ਗੁਰੂ ਰਾਮ ਦਾਸ ਸੰਗਤ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਪ ਤਪ ਚੁਪਹਿਰਾ ਸਮਾਗਮਾਂ 'ਚ ਹਾਜ਼ਰੀ ਭਰਕੇ ਬਾਬਾ ਦੀਪ ਸਿੰਘ ਜੀ ਦਾ ਅਸ਼ੀਰਵਾਦ ਲੈ ਕੇ ਆਪਣਾ ਜੀਵਨ ਸਫਲਾ ਕਰਨ | ਇਸ ਮੌਕੇ ਸਮਾਗਮਾਂ ਸਬੰਧੀ ਪ੍ਰਚਾਰ ਸਮੱਗਰੀ ਵੀ ਜਾਰੀ ਕੀਤੀ ਗਈ | ਇਸ ਮੌਕੇ ਹੀਰਾ ਸਿੰਘ ਗਾਬੜੀਆ, ਜਗਜੀਤ ਸਿੰਘ ਜੱਗਾ, ਸਤਨਾਮ ਸਿੰਘ, ਪ੍ਰਲਾਦ ਸਿੰਘ ਢੱਲ, ਮਨਿੰਦਰ ਸਿੰਘ ਆਹੂਜਾ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਂਗਰਸ ਦੀ ਬਰਨਾਲਾ ਰੈਲੀ ਇਕ ਟਰੇਲਰ, 27 'ਚ ਦਿਖਾਵਾਂਗੇ ਫ਼ਿਲਮ-ਬੈਂਸ ਅਗਲੀ ਖ਼ਬਰ ਅਖੰਡ ਮਹਾਂਯੱਗ 'ਚ ਪੁੱਜ ਕੇ ਕਾਉਂਕੇ ਨੇ ਲਿਆ ਆਸ਼ੀਰਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।