19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਦੋ ਦਿਨਾਂ ਪੁਸਤਕ ਪ੍ਰਦਰਸ਼ਨੀ ਲਗਾਈ <br/>

ਖ਼ਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨ ਵਿਖੇ ਦੋ ਦਿਨਾਂ ਪੁਸਤਕ ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਸਟਾਲ 'ਤੇ ਰੱਖੀਆਂ ਪੁਸਤਕਾਂ ਦੇਖਦੀਆਂ ਹੋਈਆਂ | ਅਜੀਤ ਤਸਵੀਰ <br/> 24-02-2026
ਲੁਧਿਆਣਾ, 23 ਫਰਵਰੀ (ਡਾ. ਤਰਲੋਚਨ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨ ਵਿਖੇ ਦੋ ਦਿਨਾਂ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਪੜ੍ਹਨ ਦੀ ਆਦਤ ਨੂੰ ਪ੍ਰੋਤਸਾਹਿਤ ਕਰਨਾ ਅਤੇ ਪੁਸਤਕ ਸੰਸਕਾਰ ਨੂੰ ਮਜ਼ਬੂਤ ਬਣਾਉਣਾ ਸੀ | ਕਾਲਜ ਦੇ ਮੁੱਖ ਹਾਲ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਅਕਾਦਮਿਕ, ਸਾਹਿੱਤਿਕ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਗਈਆਂ | ਇਸ ਪ੍ਰਦਰਸ਼ਨੀ ਵਿਚ ਗੁਰਮਤ ਨਾਲ ਸੰਬੰਧਿਤ ਪੁਸਤਕਾਂ ਵੀ ਵਿਸ਼ੇਸ਼ ਰੂਪ ਵਿਚ ਸ਼ਾਮਿਲ ਸਨ, ਜਿਨ੍ਹਾਂ ਰਾਹੀਂ ਵਿਦਿਆਰਥਣਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨੈਤਿਕ ਮੁੱਲਾਂ ਬਾਰੇ ਜਾਣਕਾਰੀ ਪ੍ਰਾਪਤ ਹੋਈ | ਪ੍ਰਦਰਸ਼ਨੀ ਦੌਰਾਨ ਵਿਦਿਆਰਥਣਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਈਆਂ ਨੇ ਆਪਣੀ ਰੁਚੀ ਅਨੁਸਾਰ ਪੁਸਤਕਾਂ ਦੀ ਚੋਣ ਕੀਤੀ | ਇਸ ਤਰ੍ਹਾਂ ਦੇ ਪ੍ਰਬੰਧ ਵਿਦਿਆਰਥਣਾਂ ਦੇ ਬੌਧਿਕ ਅਤੇ ਨੈਤਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਨੇ ਸੰਬੋਧਨ ਕਰਦਿਆਂ ਪੁਸਤਕਾਂ ਨੂੰ ਜੀਵਨ ਦਾ ਅਹਿਮ ਸਾਥੀ ਦੱਸਿਆ | ਉਨ੍ਹਾਂ ਵਿਦਿਆਰਥਣਾਂ ਨੂੰ ਨਿਰੰਤਰ ਪਾਠਣ ਲਈ ਪ੍ਰੇਰਿਤ ਕੀਤਾ | ਲਾਇਬ੍ਰੇਰੀਅਨ ਵੀਰਪਾਲ ਕੌਰ ਨੇ ਵਿਦਿਆਰਥਣਾਂ ਨੂੰ ਪੜ੍ਹਨ ਦੀ ਆਦਤ ਵਿਕਸਿਤ ਕਰਨ ਅਤੇ ਗਿਆਨ ਵਿਚ ਵਾਧਾ ਕਰਨ ਲਈ ਇਸ ਪ੍ਰਦਰਸ਼ਨੀ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਮਤ ਨਾਲ ਸੰਬੰਧਿਤ ਪੁਸਤਕਾਂ ਵਿਦਿਆਰਥੀਆਂ ਨੂੰ ਮੁਫ਼ਤ ਵੰਡੀਆਂ ਗਈਆਂ | ਇਸ ਮੌਕੇ ਲਾਇਬਰੇਰੀ ਸਟਾਫ਼, ਲਾਇਬਰੇਰੀ ਕਮੇਟੀ ਦੇ ਮੈਂਬਰ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਦਿਹਾਤੀ ਦੀ ਰੈਲੀ ਆਉਣਾ ਵਾਲੀਆਂ ਚੋਣਾਂ ਦਾ ਮੁੱਢ ਬੰਨੇ੍ਹਗੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਦੇ ਉਦਾਸੀਨ ਰਵੱਈਏ ਕਾਰਨ ਬੁੱਢੇ ਦਰਿਆ ਦੀ ਸਮੱਸਿਆ ਦਾ ਨਹੀਂ ਹੋ ਰਿਹਾ ਹੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।