19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਾਉਂਕੇ ਨੇ ਸਾਥੀਆਂ ਸਮੇਤ ਸੁਖਬੀਰ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 06-03-2026
ਲੁਧਿਆਣਾ, 5 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਸਾਥੀਆਂ ਸਮੇਤ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ | ਜਿਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਕਾਉਂਕੇ ਨੇ ਦੱਸਿਆ ਕਿ ਇਹ ਮੁਲਾਕਾਤ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਉੱਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ''ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓU ਮੁਹਿੰਮ ਤਹਿਤ ਹਰ ਘਰ ਤੱਕ ਪਹੁੰਚਾਉਣ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜਿੱਥੇ ਉਨ੍ਹਾਂ ਦੇ ਟੀਮ ਲੋਕਾਂ ਨੂੰ ਘਰ-ਘਰ ਜਾ ਕੇ ਛੋਟੀਆਂ ਛੋਟੀਆਂ ਮੀਟਿੰਗਾਂ ਰਾਹੀਂ ਜਾਗਰੂਕ ਕਰ ਰਹੀ ਹੈ ਉੱਥੇ ਹੀ ਵੱਡੇ ਇਕੱਠ ਕਰਕੇ ਵੀ ਲੋਕਾਂ ਨੂੰ ਅਕਾਲੀ ਦਲ ਦੀ ਕਾਰਜਕੁਸ਼ਲਤਾ ਬਾਰੇ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ 2027 'ਚ ਪੰਜਾਬ ਵਿਚ ਅਕਾਲੀ ਦਲ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣਨ ਦਾ ਦਾਅਵਾ ਕੀਤਾ | ਉਨਾਂ ਦੱਸਿਆ ਕਿ ਜਿੰਨਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਹੋਇਆ ਸੀ ਉਨਾ ਕਿਸੇ ਵੀ ਸਰਕਾਰ ਦੇ ਰਾਜ ਵਿਚ ਨਹੀਂ ਹੋਇਆ | ਇਹ ਗੱਲ ਸੂਬੇ ਦੀ ਜਨਤਾ ਸਮਝ ਚੁੱਕੀ ਹੈ ਅਤੇ ਉਹ ਹਰ ਪੱਖੋਂ ਅਕਾਲੀ ਦਲ ਦੇ ਨਾਲ ਹੈ | ਇਸ ਮੌਕੇ ਜੱਥੇਦਾਰ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਤੋਂ ਇਲਾਵਾ ਨਰੇਸ਼ ਧੀਗਾਨ, ਸਿਮਰਨਜੀਤ ਸਿੰਘ ਹਨੀ, ਪਿ੍ਤਪਾਲ ਸਿੰਘ ਰੰਧਾਵਾ, ਰਮਨ ਸਿੱਧੂ, ਮਨੀ ਖਾਲਸਾ, ਕਵਲਜੀਤ ਸਿੰਘ, ਗੁਰਮੀਤ ਸਿੰਘ ਹੈਬੋਵਾਲ ਆਦਿ ਹਾਜਰ ਸਨ |

ਪਿਛਲੀ ਖ਼ਬਰ ਮੁਲਾਜ਼ਮ ਮਾਰੂ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਸਾੜ ਕੇ ਯੂਨੀਅਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐੱਸ.ਡੀ.ਐੱਮ ਦਫਤਰ ਗੁਰੂਹਰਸਹਾਏ ਅਤੇ ਪੰਚਾਇਤ ਸੰਮਤੀ ਦੀ ਸਾਂਝੀ ਚਾਰਦੀਵਾਰੀ ਵਾਲੀ ਕੰਧ ਡਿੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।