27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੰਤ ਈਸ਼ਰ ਸਿੰਘ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 06-03-2026
ਡਾਬਾ/ਲੁਹਾਰਾ, 5 ਮਾਰਚ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਲੁਧਿਆਣਾ ਵਿਖੇ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਧੁੰਨਾ ਨੇ ਦੱਸਿਆ ਕਿ ਇਹ ਤਿਉਹਾਰ ਕੈਮੀਕਲ ਰੰਗਾਂ ਰਹਿਤ ਹੋ ਕੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਨਾਲ ਫੁੱਲਾਂ ਨਾਲ ਮਨਾਇਆ ਗਿਆ | ਪਿ੍ੰਸੀਪਲ ਨੇ ਸਾਰਿਆਂ ਨੂੰ ਹੋਲੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਹੋਲੀ ਮੌਕੇ ਕੈਮੀਕਲ ਰੰਗਾਂ ਤੋਂ ਗੁਰੇਜ਼ ਕੀਤੇ ਜਾਵੇ | ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਫੁੱਲਾਂ ਦੀ ਹੋਲੀ ਮਨਾਈ |

ਪਿਛਲੀ ਖ਼ਬਰ ਮੁਫ਼ਤ ਐਕਿਊਪੰਕਚਰ ਕੈਂਪ ਲਗਾਇਆ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਨਾਈ ਹੋਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।