08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਤਸਕਰੀ ਕਰਨ ਵਾਲੇ ਦੋ ਨੌਜਵਾਨ ਹੈਰੋਇਨ ਅਤੇ ਮੋਟਰਸਾਈਕਲਾਂ ਸਮੇਤ ਕਾਬੂ <br/>

ਅਜੀਤ ਡੈਸਕ 09-03-2026
ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨÏਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੋਰੋਇਨ ਅਤੇ ਲੱਖਾਂ ਰੁਪਏ ਮੁੱਲ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਮੁੱਖ ਅਧਿਕਾਰੀ ਥਾਣਾ ਸਲੇਮ ਟਾਬਰੀ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦÏਰਾਨ ਸਫਲਤਾ ਹਾਸਲ ਕੀਤੀ ਗਈ ਹੈ¢ ਪੁਲਿਸ ਪਾਰਟੀ ਵਲੋਂ ਮੈਟਰੋ ਮਾਲ ਨੇੜੇ ਇਕ ਖ਼ਾਲੀ ਪਲਾਟ ਵਿਚ ਕਾਰਵਾਈ ਕਰਦਿਆਂ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ¢ ਪੁੱਛ-ਗਿੱਛ ਦÏਰਾਨ ਉਨ੍ਹਾਂ ਨੇ ਆਪਣਾ ਨਾਮ ਦੀਪਕ ਉਰਫ਼ ਦੀਪੂ ਪੁੱਤਰ ਸੁਖਦੇਵ ਸਿੰਘ ਵਾਸੀ ਨੇੜੇ ਯਸ਼ ਬਿਲਡਿੰਗ ਮੈਟੀਰੀਅਲ ਸਟੋਰ, ਚਿੱਟੀ ਕਾਲੋਨੀ, ਭੱਟੀਆਂ ਬੇਟ ਲੁਧਿਆਣਾ ਉਮਰ ਕਰੀਬ 24 ਸਾਲ ਅਤੇ ਚਰਨਜੀਤ ਸਿੰਘ ਉਰਫ਼ ਕਾਲਾ ਪੁੱਤਰ ਮੰਗਲ ਸਿੰਘ ਵਾਸੀ ਮਕਾਨ ਨੰਬਰ 530, ਗਗਨਦੀਪ ਕਾਲੋਨੀ ਲੁਧਿਆਣਾ ਉਮਰ ਕਰੀਬ 25 ਸਾਲ ਦੱਸਿਆ¢ ਉਨ੍ਹਾਂ ਦੀ ਤਲਾਸ਼ੀ ਦੌਰਾਨ ਕੁੱਲ 7 ਗ੍ਰਾਮ ਹੈਰੋਇਨ ਅਤੇ ਇਕ ਡਿਜੀਟਲ ਕੰਡਾ ਬਰਾਮਦ ਹੋਇਆ¢ ਇਸ ਸਬੰਧੀ ਮੁਕੱਦਮਾ ਜੁਰਮ 21, 61, 85 ਐਨ.ਡੀ.ਪੀ.ਐਸ. ਐਕਟ ਥਾਣਾ ਸਲੇਮ ਟਾਬਰੀ ਲੁਧਿਆਣਾ ਦਰਜ ਕੀਤਾ ਗਿਆ¢ ਦੋਵਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ¢ ਰਿਮਾਂਡ ਦÏਰਾਨ ਦੋਸ਼ੀਆਂ ਵਲੋਂ ਕੀਤੇ ਫ਼ਰਦ ਇੰਕਸ਼ਾਫ਼ ਦੇ ਆਧਾਰ 'ਤੇ ਇਹਨਾਂ ਦੇ ਕਬਜ਼ੇ ਵਿਚੋਂ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ | ਦੋਵਾਂ ਦੋਸ਼ੀਆਂ ਤੋਂ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਪਾਸੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ¢ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਦਰਜ ਮੁਕੱਦਮਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਸਮੇਤ ਕਾਬੂ <br/> ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ੰਪੇਸ਼ ਆਖ਼ਰੀ ਬਜਟ ਕਿਸਾਨਾਂ ਲਈ ਨਿਰਾਸ਼ਾਜਨਕ-ਕ੍ਰਾਂਤੀਕਾਰੀ ਕਿਸਾਨ ਯੂਨੀਅਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।