09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਫਾਈਨੈਂਸ ਕੰਪਨੀ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 09-03-2026
ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਫਾਈਨੈਂਸ ਕੰਪਨੀ ਨਾਲ ਕਥਿਤ ਤÏਰ 'ਤੇ ਪੰਜ ਕਰੋੜ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਊਸ਼ਾ ਫਾਇਨਾਂਈਸ਼ੀਅਲ ਸਰਵਿਸ ਲਿਮਟਿਡ ਦਿੱਲੀ ਦੇ ਮੈਨੇਜਿੰਗ ਡਾਇਰੈਕਟਰ ਰਜੇਸ਼ ਗੁਪਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਜੀਤ ਸਿੰਘ ਚਾਵਲਾ ਤੇ ਸੁਮੇਲ ਸਿੰਘ ਚਾਵਲਾ ਵਾਸੀ ਗੁਰਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਦੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਮਿਲੀ ਭੁਗਤ ਕਰਕੇ ਜਾਅਲੀ ਦਸਤਾਵੇਜ਼ ਦੇ ਆਧਾਰ 'ਤੇ ਕੰਪਨੀ ਪਾਸੋਂ ਪੰਜ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ, ਪਰ ਬਾਅਦ ਵਿਚ ਵਾਪਸ ਨਹੀਂ ਕੀਤਾ, ਜਿਸ 'ਤੇ ਕਥਿਤ ਦੋਸ਼ੀਆਂ ਵਿਰੁੱਧ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਸੰਬੰਧੀ ਸਰਕਲ ਭਾਮੀਆਂ 'ਚ ਹੋਈ ਮੀਟਿੰਗ <br/> ਅਗਲੀ ਖ਼ਬਰ ਐਸ.ਜੀ.ਪੀ.ਸੀ. ਮੈਂਬਰ ਜਥੇ. ਆਲਮਗੀਰ ਨੇ ਨਵ ਨਿਯੁਕਤ ਹਲਕਾ ਇੰਚਾਰਜ ਸਿੰਮਕ ਦਾ ਕੀਤਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।