09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਅਜੀਤ ਡੈਸਕ 09-03-2026
ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਇਕ ਮੋਬਾਈਲ ਬਰਾਮਦ ਕੀਤਾ ਹੈ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਹਵਾਲਾਤੀ ਅੰਕਿਤ ਵਾਸੀ ਧਾਂਦਰਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ | ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਕੋਈ ਹੋਰ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਏ.ਟੀ.ਐਮ. ਤੋੜ ਕੇ ਹਥਿਆਰਬੰਦ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਪ੍ਰਯੋਗਸ਼ਾਲਾ ਨਿਰੀਖਣ ਤੇ ਟੇਬਲ ਕੈਲੰਡਰ ਦੀ ਐਟਲਸ ਕੀਤੀ ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।