09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਵਾਲੀ ਯੋਜਨਾ ਸ਼ੁਰੂ ਹੋਣ ਮਗਰੋਂ ਬਕਾਏ ਦਾ ਮਾਮਲਾ ਗਰਮਾਇਆ <br/>

ਅਜੀਤ ਡੈਸਕ 09-03-2026
ਲੁਧਿਆਣਾ, 8 ਮਾਰਚ (ਭੁਪਿੰਦਰ ਸਿੰਘ ਬੈਂਸ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੰੂ ਪ੍ਰਤੀ ਮਹੀਨਾ 1000 ਰੁਪਏ ਦੇਣ ਵਾਲੀ ਯੋਜਨਾ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਹਲਕਾ ਪੂਰਬੀ ਵਿਚ ਪਿਛਲੇ ਚਾਰ ਸਾਲਾਂ ਦੇ ਬਕਾਇਆ ਨੰੂ ਲੈ ਕੇ ਚਰਚਾ ਤੇਜ ਹੋ ਹਈ ਹੈ | ਇਸ ਸੰਬੰਧੀ ਨਗਰ ਨਿਗਮ ਦੇ ਵਾਰਡ ਨੰਬਰ 26 ਦੇ ਕੌਂਸਲਰ ਗੌਰਵ ਭੱਟੀ ਨੇ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੰੂ ਪੱਤਰ ਲਿਖ ਕੇ ਮਹਿਲਾਵਾਂ ਦੇ ਬਕਾਇਆ ਦੀ ਅਦਾਇਗੀ ਕਰਨ ਦੀ ਮੰਗ ਕੀਤੀ ਹੈ | ਕੌਂਸਲਰ ਗੌਰਵ ਭੱਟੀ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਸਾਲ 2022 ਵਿਚ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੰੂ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਮਹਿਲਾਵਾਂ ਨੰੂ ਇਸ ਯੋਜਨਾ ਦਾ ਲਾਭ ਨਹੀ ਮਿਲਿਆ | ਹੁਣ ਸਰਕਾਰ ਵਲੋਂ ਇਸ ਯੋਜਨਾ ਨੰੂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਪਿਛਲੇ ਸਮੇਂ ਦੀ ਬਕਾਇਆ ਰਕਮ ਬਾਰੇ ਕੋਈ ਸਪਸ਼ਟਤਾ ਨਹੀ ਦਿੱਤੀ ਗਈ | ਭੱਟੀ ਨੇ ਕਿਹਾ ਕਿ ਜੇਕਰ ਪਿਛਲੇ 48 ਮਹੀਨੀਆਂ ਦਾ ਹਿਸਾਬ ਲਗਾਇਆ ਜਾਵੇ ਤਾਂ ਹਰ ਮਹਿਲਾ ਦੇ ਕਰੀਬ 48 ਹਜ਼ਾਰ ਰੁਪਏ ਬਕਾਇਆ ਬਣਦੇ ਹਨ | ਇਸ ਲਈ ਉਨ੍ਹਾਂ ਨੇ ਆਪਣੇ ਪੱਤਰ ਵਿਚ ਮੰਗ ਕੀਤੀ ਹੈ ਕਿ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਮਹਿਲਾਵਾਂ ਨੰੂ ਪਿਛਲੇ ਚਾਰ ਸਾਲਾਂ ਦਾ ਬਣਦਾ ਬਕਾਇਆ ਆਪਣੇ ਨਿਜੀ ਖਾਤੇ ਵਿਚੋਂ ਦੇਣ, ਤਾਂ ਜੋ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਹੋ ਸਕੇ | ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੀ ਮਹਿਲਾਵਾਂ ਲੰਮੇਂ ਸਮੇਂ ਤੋਂ ਇਸ ਯੋਜਨਾ ਦੀ ਉਡੀਕ ਕਰ ਰਹੀਆਂ ਸਨ ਅਤੇ ਹੁਣ ਜਦੋਂ ਸਰਕਾਰ ਨੇ ਯੋਜਨਾ ਸ਼ੁਰੂ ਕਰਨ ਦਾ ਐਨਾਲ ਕੀਤਾ ਹੈ ਤਾਂ ਪਿਛਲੇ ਸਮੇਂ ਦੀ ਬਕਾਇਆ ਰਕਮ ਬਾਰੇ ਵੀ ਸਪਸ਼ਟਤਾ ਹੋਣੀ ਚਾਹੀਦੀ ਹੈ |

ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪਿੰਡ ਮਾਛੀਆਂ ਕਲਾਂ 'ਚ ਅੱਜ <br/> ਅਗਲੀ ਖ਼ਬਰ ਬੁੱਢਾ ਦਰਿਆ ਕੰਢੇ ਤੇ ਜੱਸੀਆਂ ਰੋਡ ਰੇਲਵੇ ਲਾਈਨ ਤੇ ਅੰਡਰਪਾਸ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।