29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਨੰੂ ਅੰਤਰਰਾਸ਼ਟਰੀ ਸੰਸਥਾ ਸੰਯੁਕਤ ਦੀ ਮੈਂਬਰਸ਼ਿਪ ਮਿਲਣ 'ਤੇ ਖੁਸ਼ੀ ਦੀ ਲਹਿਰ <br/>

ਅਜੀਤ ਡੈਸਕ 11-03-2026
ਫੁੱਲਾਂਵਾਲ, 10 ਮਾਰਚ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਕਲਾਂ ਸਕੂਲ ਨੂੰ ਅੰਤਰਰਾਸ਼ਟਰੀ ਸੰਸਥਾ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸਭਿਆਚਾਰਕ ਸੰਗਠਨ (ਯੂਨੈਸਕੋ) ਦੀ ਮੈਂਬਰਸ਼ਿਪ ਮਿਲਣ 'ਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ | ਇਹ ਮੈਂਬਰਸ਼ਿਪ ਸਕੂਲ ਦੀ ਸਿੱਖਿਆ, ਸਭਿਆਚਾਰਕ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉੱਦਮਾਂ ਸਦਕਾ ਮਿਲੀ ਹੈ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਖੁਸ਼ੀ ਜਤਾਈ ਅਤੇ ਕਿਹਾ ਕਿ (ਯੂਨੈਸਕੋ) ਮੈਂਬਰਸ਼ਿਪ ਮਿਲਣ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆਤਮਕ ਅਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਦਾ ਮੌਕਾ ਮਿਲੇਗਾ | ਇਸ ਰਾਹੀਂ ਵਿਦਿਆਰਥੀਆਂ ਵਿਚ ਵਿਸ਼ਵ ਸ਼ਾਂਤੀ, ਸਹਿਯੋਗ ਅਤੇ ਸਾਂਝੀ ਵਿਰਾਸਤ ਪ੍ਰਤੀ ਜਾਗਰੂਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ | ਸਕੂਲ ਦੇ ਪਿ੍ੰਸੀਪਲ ਕਿ੍ਤਿਕਾ ਸੇਠ ਨੇ ਕਿਹਾ ਕਿ ਇਹ ਉਪਲਬਧੀ ਸਾਰੇ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਭਵਿੱਖ ਵਿਚ ਵੀ ਸਕੂਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਮੁੱਲਾਂ ਅਤੇ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਯਤਨ ਕਰਦਾ ਰਹੇਗਾ |

ਪਿਛਲੀ ਖ਼ਬਰ ਰੀਅਲ ਸਟੇਟ ਕਾਰੋਬਾਰ ਨੂੰ ਤਬਾਹ ਕਰ ਦੇਵੇਗਾ ਮੌਜੂਦਾ ਬਜਟ-ਗੁਲਸ਼ਨ ਕੁਮਾਰ <br/> ਅਗਲੀ ਖ਼ਬਰ ਸਿੱਖ ਸ਼ਹੀਦਾਂ ਦੀ ਯਾਦ 'ਚ ਜੱਪਤੱਪ ਚÏਪਹਿਰਾ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।