17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਜ਼ਿਆਦਾ ਨਸ਼ਾ ਕਰਨ ਕਾਰਨ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 31-03-2026
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਦੇ ਇਲਾਕੇ ਵਿਚ ਇਕ ਨੌਜਵਾਨ ਦੀ ਜ਼ਿਆਦਾ ਨਸ਼ਾ ਕਰਨ ਕਾਰਨ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ | ਉਸ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਦੇ ਦੋਸਤਾਂ ਉੱਤੇ ਮਿ੍ਤਕ ਨੌਜਵਾਨ ਨੂੰ ਜ਼ਿਆਦਾ ਨਸ਼ਾ ਦੇਣ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਜੈਦੀਪ ਵਜੋਂ ਕੀਤੀ ਗਈ ਹੈ | ਉਹ ਇਕ ਢਾਬੇ 'ਤੇ ਕੰਮ ਕਰਦਾ ਸੀ | ਮਿ੍ਤਕ ਦੀ ਭੈਣ ਨੇ ਦੱਸਿਆ ਕਿ ਜੈਦੀਪ ਬੀਤੀ ਸ਼ਾਮ ਘਰੋਂ ਕੰਮ 'ਤੇ ਜਾਣ ਦਾ ਕਹਿ ਕੇ ਨਿਕਲਿਆ ਸੀ | ਉਹ ਥੋੜ੍ਹੀ ਦੇਰ ਬਾਅਦ ਸੜਕ 'ਤੇ ਨੀਮ ਬੇਹੋਸ਼ੀ ਦੀ ਹਾਲਤ ਵਿਚ ਡਿੱਗਿਆ ਪਿਆ ਸੀ | ਉੱਥੇ ਜਾ ਰਹੇ ਕੁੱਝ ਲੋਕਾਂ ਨੇ ਉਸ ਨੂੰ ਦੇਖਿਆ ਤਾਂ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ | ਸੂਚਨਾ ਮਿਲਦਿਆਂ ਉਹ ਮੌਕੇ 'ਤੇ ਪਹੁੰਚੇ ਅਤੇ ਜੈਦੀਪ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਦੇਰ ਸ਼ਾਮ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪਰਿਵਾਰਿਕ ਮੈਂਬਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਜੈਦੀਪ ਦੇ ਦੋਸਤਾਂ ਵਲੋਂ ਉਸ ਨੂੰ ਨਸ਼ੇ ਦਾ ਟੀਕਾ ਲਗਾਇਆ ਗਿਆ ਹੈ, ਜੋ ਕਿ ਉਸ ਦੀ ਮੌਤ ਦਾ ਕਾਰਨ ਬਣਿਆ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ | ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ | ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ <br/> ਅਗਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਨੇ ਪ੍ਰਵੀਨ ਸਿੰਘ ਨੂੰ ਸਰਕਲ ਕਾਹਨੂੰਵਾਨ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।