ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਮੋਬਾਈਲ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਅਭਿਸ਼ੇਕ ਗੌਤਮ ਉਰਫ ਕਾਕੂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਪੁਲਿਸ ਅਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਵਿਚ ਇਹ ਨਸ਼ੀਲਾ ਪਦਾਰਥ, ਮੋਬਾਈਲ ਕਿਸ ਤਰੀਕੇ ਨਾਲ ਪਹੁੰਚਾਇਆ ਗਿਆ ਹੈ | ਜੇਲ੍ਹ ਅਧਿਕਾਰੀਆਂ ਵਲੋਂ ਅਭਿਸ਼ੇਕ ਪਾਸੋਂ 14 ਗ੍ਰਾਮ ਨਸ਼ੀਲਾ ਪਾਊਡਰ ਅਤੇ ਇਕ ਮੋਬਾਈਲ ਬਰਾਮਦ ਕੀਤਾ ਸੀ |